Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 1 ਦੀ ਮੌਤ, 2 ਗੰਭੀਰ ਜਖਮੀ

Faridkot road accident; ਫਰੀਦਕੋਟ ਦੇ ਸਾਦਿਕ ਰੋਡ ‘ਤੇ ਅੱਜ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਜਾਣਕਾਰੀ ਅਨੁਸਾਰ, ਇਕ ਤੇਜ਼ ਰਫਤਾਰ ਕਾਰ ਨੇ ਪਹਿਲਾਂ ਐਕਟਿਵਾ ਸਕੂਟਰੀ ਅਤੇ ਫਿਰ ਮੋਟਰਸਾਇਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਦੇ ਕਾਰਨ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਕੇ ‘ਤੇ ਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 1 ਦੀ ਮੌਤ, 2 ਗੰਭੀਰ ਜਖਮੀ

Faridkot road accident; ਫਰੀਦਕੋਟ ਦੇ ਸਾਦਿਕ ਰੋਡ ‘ਤੇ ਅੱਜ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਜਾਣਕਾਰੀ ਅਨੁਸਾਰ, ਇਕ ਤੇਜ਼ ਰਫਤਾਰ ਕਾਰ ਨੇ ਪਹਿਲਾਂ ਐਕਟਿਵਾ ਸਕੂਟਰੀ ਅਤੇ ਫਿਰ ਮੋਟਰਸਾਇਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਦੇ ਕਾਰਨ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਕੂਟੀ ‘ਤੇ ਸਵਾਰ ਇਕ ਨੌਜਵਾਨ ਲੜਕਾ ਅਤੇ ਲੜਕੀ ਗੰਭੀਰ ਤੌਰ ‘ਤੇ ਜਖਮੀ ਹੋ ਗਏ।

ਜਖਮੀ ਦੋਵੇਂ ਵਿਦਿਆਰਥੀਆਂ ਨੂੰ ਤੁਰੰਤ ਇਲਾਜ ਲਈ Guru Gobind Singh Medical College and Hospital ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ, ਦੋਵੇਂ ਜਖਮੀ ਇਸੇ ਮੈਡੀਕਲ ਕਾਲਜ ਦੇ ਫਾਈਨਲ ਈਅਰ ਦੇ ਵਿਦਿਆਰਥੀ ਹਨ। ਹਸਪਤਾਲ ਦੇ ਡਾਕਟਰਾਂ ਦੇ ਅਨੁਸਾਰ, ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪ੍ਰਤੱਖ ਦਰਸ਼ੀਆਂ ਦੇ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਦਿਕ ਚੌਂਕ ਵੱਲੋਂ ਆ ਰਹੀ ਇਕ ਕਾਰ ਬਹੁਤ ਹੀ ਤੇਜ਼ ਰਫਤਾਰ ਨਾਲ ਸੜਕ ‘ਤੇ ਦੌੜ ਰਹੀ ਸੀ। ਕਾਰ ਚਾਲਕ ਨੇ ਪਹਿਲਾਂ ਸਕੂਟੀ ਨੂੰ ਟੱਕਰ ਮਾਰੀ, ਜਿਸ ਨਾਲ ਸਕੂਟੀ ਸਵਾਰ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਏ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਮੋਟਰਸਾਇਕਲ ਨਾਲ ਜਾ ਟਕਰਾਈ। ਟੱਕਰ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਸਕੂਟੀ ‘ਤੇ ਬੈਠੀ ਲੜਕੀ ਕਈ ਫੁੱਟ ਉੱਚੀ ਹਵਾ ਵਿੱਚ ਉਛਲ ਗਈ, ਜਦਕਿ ਮੋਟਰਸਾਇਕਲ ਦੇ ਟੁਕੜੇ ਹੋ ਗਏ।

ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਮੌਜੂਦ ਲੋਕਾਂ ਨੇ ਉਸ ਨੂੰ ਕੁਝ ਦੂਰੀ ‘ਤੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਗੁੱਸਾ ਅਤੇ ਚਿੰਤਾ ਦੋਵੇਂ ਪੈਦਾ ਕਰ ਦਿੱਤੇ ਹਨ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ ਅਤੇ ਕਾਰ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਉਧਰ, ਡਾਕਟਰ ਸੌਰਭ ਸਿਨਹਾਂ ਨੇ ਪੁਸ਼ਟੀ ਕੀਤੀ ਕਿ ਜਖਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਜਾਰੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News