Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ […]
Khushi
By : Updated On: 09 Apr 2026 07:11:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥Amritsar travel guide

ਇਸ਼ਤਿਹਾਰ

ਪੰਜਾਬੀ ਵਿੱਚ ਵਿਆਖਿਆ :- ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥ ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ।

ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ, (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥

(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ – ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)। (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਹੇ ਨਾਨਕ ਜੀ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥

Read Latest News and Breaking News at Daily Post TV, Browse for more News

Ad
Ad

Punjab District News