Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪਠਾਣਮਾਜਰਾ ਨੂੰ ਪਟਿਆਲਾ ਜੇਲ ਤੋਂ ਬਠਿੰਡਾ ਹਾਈ ਸਕਿਉਰਟੀ ਜੇਲ ਭੇਜਿਆ

ਪੰਜਾਬ ਵਿੱਚ ਚਰਚਿਤ ਮਾਮਲੇ ਨਾਲ ਜੁੜੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਦੀ ਟੀਮ ਉਨ੍ਹਾਂ ਨੂੰ ਦੇਰ ਸ਼ਾਮ ਸਖ਼ਤ ਸੁਰੱਖਿਆ ਵਿੱਚ ਬਠਿੰਡਾ ਜੇਲ ਲੈ ਕੇ ਪਹੁੰਚੀ। ਬਠਿੰਡਾ ਦੀ ਕੇਂਦਰੀ ਜੇਲ ਸੂਬੇ ਦੀਆਂ ਸਭ ਤੋਂ ਸੁਰੱਖਿਅਤ ਜੇਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਠਾਣਮਾਜਰਾ ਨੂੰ ਪਟਿਆਲਾ ਜੇਲ ਤੋਂ ਬਠਿੰਡਾ ਹਾਈ ਸਕਿਉਰਟੀ ਜੇਲ ਭੇਜਿਆ

ਪੰਜਾਬ ਵਿੱਚ ਚਰਚਿਤ ਮਾਮਲੇ ਨਾਲ ਜੁੜੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਦੀ ਟੀਮ ਉਨ੍ਹਾਂ ਨੂੰ ਦੇਰ ਸ਼ਾਮ ਸਖ਼ਤ ਸੁਰੱਖਿਆ ਵਿੱਚ ਬਠਿੰਡਾ ਜੇਲ ਲੈ ਕੇ ਪਹੁੰਚੀ।

ਬਠਿੰਡਾ ਦੀ ਕੇਂਦਰੀ ਜੇਲ ਸੂਬੇ ਦੀਆਂ ਸਭ ਤੋਂ ਸੁਰੱਖਿਅਤ ਜੇਲਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ, ਜਿੱਥੇ ਵੱਡੀ ਗਿਣਤੀ ਵਿੱਚ ਗੈਂਗਸਟਰ ਬੰਦ ਹਨ। ਇੱਥੇ ਸੁਰੱਖਿਆ ਦੇ ਕੜੇ ਇੰਤਜ਼ਾਮ ਹਨ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਜੇਲ ਚਲਾਈ ਜਾਂਦੀ ਹੈ।

ਜਾਣਕਾਰੀ ਮੁਤਾਬਕ, ਪਠਾਣ ਮਾਜਰਾ ਨੂੰ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਪਟਿਆਲਾ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ।

ਬਠਿੰਡਾ ਦੀ ਇਸ ਹਾਈ ਸਕਿਉਰਟੀ ਜੇਲ ਵਿੱਚ ਏ, ਬੀ ਅਤੇ ਸੀ ਕੈਟਾਗਰੀ ਦੇ ਖ਼ਤਰਨਾਕ ਕੈਦੀਆਂ ਨੂੰ ਰੱਖਿਆ ਜਾਂਦਾ ਹੈ, ਜਿਸ ਕਾਰਨ ਇਸਨੂੰ ਹੋਰ ਜੇਲਾਂ ਦੇ ਮੁਕਾਬਲੇ ਕਾਫੀ ਜ਼ਿਆਦਾ ਸੁਰੱਖਿਅਤ ਮੰਨਿਆ ਜਾਂਦਾ ਹੈ। ਸੁਰੱਖਿਆ ਕਾਰਨਾਂ ਕਰਕੇ ਹੀ ਪਠਾਣ ਮਾਜਰਾ ਨੂੰ ਇੱਥੇ ਤਬਦੀਲ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News