Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਮੇਂ-ਸਮੇਂ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਬੀਤੇ ਸਮੇਂ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਕਾਰਜ ਦੀ ਸੇਵਾ ਇੰਗਲੈਂਡ ਨਿਵਾਸੀ ਗੁਰਸੇਵਕ ਸਿੰਘ ਸ਼ੇਰਗਿੱਲ, ਗੁਲਿੰਦਰ ਸਿੰਘ, ਜਤਿੰਦਰ ਸਿੰਘ ਹੇਅਰ, ਰਣਜੀਤ ਸਿੰਘ ਸੱਗੂ, ਪ੍ਰਦੀਪ ਸਿੰਘ ਨਿੱਜਰ ਤੇ ਗੁਰਪ੍ਰੀਤ ਸਿੰਘ ਸੰਧੂ ਦੇ ਪਰਿਵਾਰਾਂ ਵੱਲੋਂ ਕਰਵਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੰਗਲੈਂਡ ਵਿਖੇ ਸਥਾਪਤ ਕੀਤੇ ਗਏ ਸਿੱਖ ਮਿਸ਼ਨ ਬਾਰੇ ਵੀ ਵਿਚਾਰਾਂ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੇਂਦਰ ਰਾਹੀਂ ਇੰਗਲੈਂਡ ਦੀਆਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਸਮੇਂ ਸਹਿਯੋਗ ਕਰਨ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵੀ ਇੰਗਲੈਂਡ ਭੇਜੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਸਿੰਘ ਅਤੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਦਾ ਵੀ ਸਹਿਯੋਗ ਰਿਹਾ ਹੈ।

ਇਸ ਮੌਕੇ ਇੰਗਲੈਂਡ ਤੋਂ ਪੁੱਜੇ ਗੁਰਸੇਵਕ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਸਦਕਾ ਵੱਖ-ਵੱਖ ਪਰਿਵਾਰਾਂ ਦੇ ਸਹਿਯੋਗ ਨਾਲ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਹਿਯੋਗ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਕਰਨ ਦਾ ਬੱਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਹੈ, ਜਿਸ ਦੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਖ-ਵੱਖ ਜਗ੍ਹਾਂ ’ਤੇ 130 ਸਪੀਕਰ ਲਗਾਏ ਗਏ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News