Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਅਰਥ– (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

Read Latest News and Breaking News at Daily Post TV, Browse for more News

Ad
Ad

Punjab District News