ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਵੇਗਾ 2840 ਸ਼ਰਧਾਲੂਆਂ ਦਾ ਜੱਥਾ

ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ 10 ਅਪ੍ਰੈਲ (ਯਾਨੀ ਅੱਜ) ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ […]
Amritpal Singh
By : Updated On: 10 Apr 2026 08:15:AM
ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਵੇਗਾ 2840 ਸ਼ਰਧਾਲੂਆਂ ਦਾ ਜੱਥਾ

ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ 10 ਅਪ੍ਰੈਲ (ਯਾਨੀ ਅੱਜ) ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।

ਬੀਤੇ ਦਿਨ SGPC ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਸ ਦੌਰਾਨ ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਜਾ ਕੇ ਦਰਸ਼ਨ ਕਰਨ ਦੀ ਲੰਬੇ ਸਮੇਂ ਤੋਂ ਉਡੀਕ ਸੀ, ਜੋ ਹੁਣ ਗੁਰੂ ਦੀ ਕਿਰਪਾ ਨਾਲ ਪੂਰੀ ਹੋ ਰਹੀ ਹੈ। ਕਈ ਸ਼ਰਧਾਲੂ ਭਾਵੁਕ ਹੋ ਕੇ ਕਹਿੰਦੇ ਨਜ਼ਰ ਆਏ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗਾ ਹੈ ਤੇ ਉਹ ਪਹਿਲੀ ਵਾਰ ਇਸ ਪਵਿੱਤਰ ਯਾਤਰਾ ਤੇ ਜਾ ਰਹੇ ਹਨ।
ਕੁਝ ਸ਼ਰਧਾਲੂਆਂ ਨੇ 1947 ਦੀ ਵੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਬਜ਼ੁਰਗਾਂ ਤੋਂ ਗੁਰਧਾਮਾਂ ਦੀਆਂ ਕਹਾਣੀਆਂ ਸੁਣੀਆਂ ਸਨ ਤੇ ਹੁਣ ਉਨ੍ਹਾਂ ਨੂੰ ਖੁਦ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ ਤੇ SGPC ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਇਹ ਯਾਤਰਾ ਸੰਭਵ ਹੋ ਸਕੀ। ਸ਼ਰਧਾਲੂਆਂ ਨੇ ਅਰਦਾਸ ਕੀਤੀ ਕਿ ਦੋਵੇਂ ਦੇਸ਼ਾਂ ਚ ਭਾਈਚਾਰਾ ਬਣਿਆ ਰਹੇ ਤੇ ਹਰ ਕਿਸੇ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇ।

Read Latest News and Breaking News at Daily Post TV, Browse for more News

Ad
Ad