ਵਰਦੇਵ ਸਿੰਘ ਨੌਨੀ ਮਾਨ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ

Punjab News– ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਵ. ਜੋਰਾ ਸਿੰਘ ਮਾਨ ਦੇ ਸਪੁੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਅਤੇ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੌਨੀ ਮਾਨ ਦੀ ਮਾਣਯੋਗ ਹਾਈ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਛੋਟੇ […]
Amritpal Singh
By : Updated On: 10 Apr 2026 12:27:PM
ਵਰਦੇਵ ਸਿੰਘ ਨੌਨੀ ਮਾਨ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ

Punjab News– ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਵ. ਜੋਰਾ ਸਿੰਘ ਮਾਨ ਦੇ ਸਪੁੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਅਤੇ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੌਨੀ ਮਾਨ ਦੀ ਮਾਣਯੋਗ ਹਾਈ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਪ੍ਰਧਾਨ ਨਰਵੇਦ ਸਿੰਘ ਬੌਬੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਦੱਸਣਯੋਗ ਹੈ ਕਿ ਮਾਨ ਪਿਛਲੇ ਕਾਫ਼ੀ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ, ਸਰਪੰਚੀ ਚੋਣਾਂ ਸਮੇਂ ਨਾਮਜ਼ਦਗੀਆਂ ਭਰਨ ਦੌਰਾਨ ਹੋਏ ਵਿਵਾਦ ਦੇ ਚਲਦਿਆਂ ਉਨ੍ਹਾਂ ਦੇ ਪਰਿਵਾਰ ’ਤੇ ਪਰਚਾ ਦਰਜ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad