ਪਿੰਡ ਦਾ ਛੱਪੜ ਲੋਕਾਂ ਲਈ ਬਣਿਆ ਨਰਕ, ਅਹਿਮ ਮੰਗਾਂ ਨੂੰ ਲੈਕੇ ਵਸਨੀਕਾਂ ਨੇ BDPO ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

Raikot Burj Hari Singh village issue; ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿੱਚ ਦਲਿਤ ਭਾਈਚਾਰੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੇ ਛੱਪੜ ਕਾਰਨ ਨਰਕ ਵਰਗੀ ਜ਼ਿੰਦਗੀ ਜੀਊਣ ਲਈ ਮਜਬੂਰ ਹਨ। ਪਿੰਡ ਦੀ ਸੜਕ ‘ਤੇ ਖੜ੍ਹੇ ਗੰਦੇ ਪਾਣੀ ਅਤੇ ਨਿਕਾਸੀ ਪ੍ਰਬੰਧ ਦੀ ਘਾਟ ਕਾਰਨ ਵਸਨੀਕਾਂ ਨੂੰ ਹਰ ਰੋਜ਼ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ […]
Jaspreet Singh
By : Updated On: 10 Apr 2026 18:57:PM
ਪਿੰਡ ਦਾ ਛੱਪੜ ਲੋਕਾਂ ਲਈ ਬਣਿਆ ਨਰਕ, ਅਹਿਮ ਮੰਗਾਂ ਨੂੰ ਲੈਕੇ ਵਸਨੀਕਾਂ ਨੇ BDPO ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

Raikot Burj Hari Singh village issue; ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿੱਚ ਦਲਿਤ ਭਾਈਚਾਰੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੇ ਛੱਪੜ ਕਾਰਨ ਨਰਕ ਵਰਗੀ ਜ਼ਿੰਦਗੀ ਜੀਊਣ ਲਈ ਮਜਬੂਰ ਹਨ। ਪਿੰਡ ਦੀ ਸੜਕ ‘ਤੇ ਖੜ੍ਹੇ ਗੰਦੇ ਪਾਣੀ ਅਤੇ ਨਿਕਾਸੀ ਪ੍ਰਬੰਧ ਦੀ ਘਾਟ ਕਾਰਨ ਵਸਨੀਕਾਂ ਨੂੰ ਹਰ ਰੋਜ਼ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁਹੱਲੇ ਦੇ ਵਸਨੀਕਾਂ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਘਰਾਂ ਕੋਲ ਆ ਕੇ ਕੰਮ ਅਧੂਰਾ ਛੱਡ ਦਿੱਤਾ ਗਿਆ। ਜਦੋਂ ਇਸ ਬਾਰੇ ਗ੍ਰਾਮ ਪੰਚਾਇਤ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਰਕਮ ਖਤਮ ਹੋਣ ਦਾ ਹਵਾਲਾ ਦੇ ਕੇ ਮਾਮਲਾ ਟਾਲ ਦਿੱਤਾ ਗਿਆ। ਇਸ ਦੇ ਨਾਲ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੰਗ ਦਾ ਪ੍ਰਬੰਧ ਨਾ ਹੋਣ ਕਰਕੇ ਪਾਣੀ ਸੜਕਾਂ ਅਤੇ ਨਾਲੀਆਂ ਵਿੱਚ ਖੜ੍ਹਾ ਰਹਿੰਦਾ ਹੈ।

ਵਸਨੀਕਾਂ ਨੇ ਦੱਸਿਆ ਕਿ ਗੰਦਾ ਪਾਣੀ ਹੁਣ ਘਰਾਂ ਅਤੇ ਬਾਥਰੂਮਾਂ ਵਿੱਚ ਵੀ ਦਾਖਲ ਹੋ ਰਿਹਾ ਹੈ, ਜਿਸ ਨਾਲ ਕੁਝ ਘਰਾਂ ਦੀਆਂ ਨੀਂਹਾਂ ਕਮਜ਼ੋਰ ਹੋ ਗਈਆਂ ਹਨ ਅਤੇ ਦਰਾਰਾਂ ਵੀ ਪੈ ਗਈਆਂ ਹਨ। ਸੜਕ ‘ਤੇ ਹਰ ਵੇਲੇ ਚਿੱਕੜ ਅਤੇ ਪਾਣੀ ਹੋਣ ਕਾਰਨ ਬੱਚਿਆਂ ਅਤੇ ਔਰਤਾਂ ਨੂੰ ਲੰਘਣ ਵਿੱਚ ਬਹੁਤ ਦਿੱਕਤ ਆਉਂਦੀ ਹੈ ਅਤੇ ਕਈ ਲੋਕ ਡਿੱਗ ਕੇ ਜ਼ਖ਼ਮੀ ਵੀ ਹੋ ਚੁੱਕੇ ਹਨ।

ਇਸ ਤੋਂ ਇਲਾਵਾ, ਗੰਦੇ ਪਾਣੀ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਕਈ ਪਰਿਵਾਰ ਬਿਮਾਰ ਹੋ ਰਹੇ ਹਨ। ਵਸਨੀਕਾਂ ਨੇ ਦੱਸਿਆ ਕਿ ਉਹ ਕਈ ਵਾਰ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਨੂੰ ਸ਼ਿਕਾਇਤ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਰੋਸ ਪ੍ਰਗਟ ਕਰਦਿਆਂ ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਸੜਕ ਦਾ ਨਿਰਮਾਣ ਪੂਰਾ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਹ ਕਿਸੇ ਵੀ ਚੋਣ ਵਿੱਚ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਗੂ ਵੋਟ ਮੰਗਣ ਆਇਆ ਤਾਂ ਉਸਨੂੰ ਇਸੇ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ।

ਉਧਰ, ਬੀਡੀਪੀਓ ਰਾਏਕੋਟ ਮਨਜੀਤ ਸਿੰਘ ਨੇ ਪਹਿਲਾਂ ਇਸ ਸਮੱਸਿਆ ਬਾਰੇ ਅਣਜਾਣ ਹੋਣ ਦੀ ਗੱਲ ਕਹੀ, ਪਰ ਬਾਅਦ ਵਿੱਚ ਮੰਨਿਆ ਕਿ ਪਿੰਡ ਵਾਸੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਾਂਟ ਮਿਲਣ ‘ਤੇ ਜਲਦ ਹੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad