ਧੋਖਾਧੜੀ ਮਾਮਲੇ ‘ਚ 6 ਸਾਲਾਂ ਤੋਂ ਫ਼ਰਾਰ ਭਗੌੜਾ ਵਕੀਲ ਨੋਇਡਾ ਤੋਂ ਗ੍ਰਿਫ਼ਤਾਰ
Fatehgarh Sahib police arrest proclaimed offender lawyer; ਪੀ.ਓ ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪਿਛਲੇ 6 ਸਾਲਾਂ ਤੋਂ ਫ਼ਰਾਰ ਚੱਲ ਰਹੇ ਇੱਕ ਭਗੌੜੇ ਵਕੀਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਵੀਸ਼ ਗੋਇਲ ਨਿਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਵਕੀਲ ਦੱਸਿਆ ਜਾ ਰਿਹਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਧੋਖਾਧੜੀ ਦੇ ਕਰੀਬ 10 ਮਾਮਲੇ ਦਰਜ ਹਨ।
ਇਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕੇਸਾਂ ਤੋਂ ਇਲਾਵਾ ਮੋਗਾ, ਲੁਧਿਆਣਾ, ਫ਼ਰੀਦਕੋਟ ਅਤੇ ਸਮਰਾਲਾ ਵਿੱਚ ਦਰਜ ਮੁਕੱਦਮੇ ਵੀ ਸ਼ਾਮਲ ਹਨ।
ਪੀ.ਓ. ਸਟਾਫ਼ ਦੇ ਇੰਚਾਰਜ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਾਲ 2020 ਵਿੱਚ ਬ੍ਰਾਹਮਣ ਮਾਜਰਾ (ਸਰਹਿੰਦ) ਦੇ ਨਿਵਾਸੀ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਅਨੁਸਾਰ ਤਵੀਸ਼ ਗੋਇਲ ਨੇ ਗੁਰਦੀਪ ਸਿੰਘ ਦੇ ਲੜਕੇ ਨੂੰ ਸਰਕਾਰੀ ਬੈਂਕ ਵਿੱਚ ਚਪੜਾਸੀ ਦੀ ਨੌਕਰੀ ਦਿਵਾਉਣ ਦੇ ਬਦਲੇ 3.50 ਲੱਖ ਰੁਪਏ ਲਏ ਸਨ। ਨਾ ਤਾਂ ਨੌਕਰੀ ਮਿਲੀ ਅਤੇ ਨਾ ਹੀ ਉਸ ਨੇ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਪੁਲਿਸ ਕੇਸ ਦਰਜ ਹੋਇਆ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮੁਲਜ਼ਮ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਪੀ.ਓ. ਸਟਾਫ਼ ਦੀ ਟੀਮ ਨੇ ਨੋਇਡਾ ਤੋਂ ਕਾਬੂ ਕਰ ਲਿਆ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਧੋਖਾਧੜੀ ਦੇ ਕਰੀਬ 10 ਮਾਮਲੇ ਦਰਜ ਹਨ।
ਇਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕੇਸਾਂ ਤੋਂ ਇਲਾਵਾ ਮੋਗਾ, ਲੁਧਿਆਣਾ, ਫ਼ਰੀਦਕੋਟ ਅਤੇ ਸਮਰਾਲਾ ਵਿੱਚ ਦਰਜ ਮੁਕੱਦਮੇ ਵੀ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।