Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ‘ਚ ਫਿਰ ਹੋਈ ਤਾੜ-ਤਾੜ, ਪੁਲਿਸ ਤੇ ਮੁਲਜ਼ਮ ਵਿਚਾਲੇ ਹੋਇਆ ਮੁਕਾਬਲਾ, ਲੱਤ ‘ਚ ਗੋਲੀ ਲੱਗਣ ਕਾਰਨ ਜ਼ਖਮੀ

Khamano police encounter; ਖਮਾਣੋਂ ਪੁਲਿਸ ਤੇ ਰਾਣਵਾਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਰਿਕਵਰੀ ਲਈ ਇਕ ਪੁਰਾਣੇ ਕੋਠੇ ‘ਚ ਇਕ ਸ਼ੂਟਰ ਨੂੰ ਜਿਵੇਂ ਹੀ ਪੁਲਿਸ ਲੈ ਕੇ ਗਈ ਤਾਂ ਸ਼ੂਟਰ ਨੇ 32 ਬੋਰ ਦਾ ਪਿਸਟਲ ਕੱਢ ਕੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਸਿੱਟੇ ਵੱਜੋਂ ਖਮਾਣੋ ਦੇ ਐਸ.ਐਚ.ਓ ਨੇ ਆਪਣੇ ਬਚਾ ਲਈ ਤੇ ਐਸਐਚ ਓ ਵੱਲੋਂ ਜਵਾਬੀ ਚਲਾਈਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਫਿਰ ਹੋਈ ਤਾੜ-ਤਾੜ, ਪੁਲਿਸ ਤੇ ਮੁਲਜ਼ਮ ਵਿਚਾਲੇ ਹੋਇਆ ਮੁਕਾਬਲਾ, ਲੱਤ ‘ਚ ਗੋਲੀ ਲੱਗਣ ਕਾਰਨ ਜ਼ਖਮੀ

Khamano police encounter; ਖਮਾਣੋਂ ਪੁਲਿਸ ਤੇ ਰਾਣਵਾਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਰਿਕਵਰੀ ਲਈ ਇਕ ਪੁਰਾਣੇ ਕੋਠੇ ‘ਚ ਇਕ ਸ਼ੂਟਰ ਨੂੰ ਜਿਵੇਂ ਹੀ ਪੁਲਿਸ ਲੈ ਕੇ ਗਈ ਤਾਂ ਸ਼ੂਟਰ ਨੇ 32 ਬੋਰ ਦਾ ਪਿਸਟਲ ਕੱਢ ਕੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਸਿੱਟੇ ਵੱਜੋਂ ਖਮਾਣੋ ਦੇ ਐਸ.ਐਚ.ਓ ਨੇ ਆਪਣੇ ਬਚਾ ਲਈ ਤੇ ਐਸਐਚ ਓ ਵੱਲੋਂ ਜਵਾਬੀ ਚਲਾਈਆਂ ਗਈਆਂ ਗੋਲੀਆਂ ਨਾਲ ਸ਼ੂਟਰ ਦੇ ਲੱਤ ਚ ਗੋਲੀਆਂ ਲੱਗਣ ਕਾਰਨ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਖਮਾਣੋ ਵਿਖੇ ਭਰਤੀ ਕਰਵਾਇਆ ਗਿਆ।

ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਜਨਵਰੀ ਖਮਾਣੋਂ ਦੇ ਵਪਾਰੀ ਦੇ ਘਰ ਦੇ ਬਾਹਰ ਉਕਤ ਨੌਜਵਾਨ ਨੇ ਗੋਲੀਆਂ ਚਲਾਈਆਂ ਇਸ ਦੌਰਾਨ ਕੋਈ ਵੀ ਵਿਅਕਤੀ ਜਖਮੀ ਨਹੀਂ ਹੋਇਆ ਸੀ ਪ੍ਰੰਤੂ ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਦਿਨ ਤੋਂ ਲਗਾਤਾਰ ਐਸ.ਪੀ ਜਸਕੀਰਤ ਸਿੰਘ,ਡੀ.ਐਸ.ਪੀ ਖਮਾਣੋ ਗੁਰਮੀਤ ਸਿੰਘ ਤੇ ਐਸ.ਐਚ.ਓ ਖਮਾਣੋ ਸੀ.ਆਈ.ਸਟਾਫ ਦੇ ਸਹਿਯੋਗ ਨਾਲ ਟੀਮ ਲਗਾਤਾਰ ਕੰਮ ਕਰ ਰਹੀ ਸੀ।

ਜਿਸ ਦੇ ਚਲਦਿਆਂ ਦੋ ਤਿੰਨ ਦਿਨ ਪਹਿਲਾਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਜਿਸ ਉਪਰੰਤ ਪੁਲਿਸ ਨੇ ਮੁਕਦਮਾ ਦਰਜ ਕਰਕੇ ਉਕਤ ਵਿਅਕਤੀ ਕੋਲੋਂ ਰਿਮਾਂਡ ਦੌਰਾਨ ਰਿਕਵਰੀ ਕਰਨੀ ਸੀ ਜਿਸ ਨੂੰ ਰਿਕਵਰੀ ਲਈ ਜਿਵੇਂ ਹੀ ਰਣਵਾਂ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਇੱਕ ਖੇਤਾਂ ਚ ਬਣੇ ਕੋਠੇ ਚ ਲਿਜਾਇਆ ਗਿਆ ਤਾਂ ਉਕਤ ਸ਼ੂਟਰ ਨੇ ਉਸ ਜਗ੍ਹਾ ਤੋਂ 32 ਬੋਰ ਦਾ ਪਿਸਟਲ ਕੱਢ ਕੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਉਪਰੰਤ ਐਸਐਚ ਓ ਸੁਰੇਸ਼ ਕੁਮਾਰ ਤੇ ਪੁਲਿਸ ਪਾਰਟੀ ਨੇ ਆਪਣੇ ਬਚਾ ਲਈ ਉਕਤ ਨੌਜਵਾਨ ਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਉਕਤ ਨੌਜਵਾਨ ਦੇ ਲੱਤ ਚ ਗੋਲੀਆਂ ਲੱਗੀਆਂ ਤੇ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਖਮਾਣੋ ਭਰਤੀ ਕਰਵਾਇਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News