Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

“ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ”: SGPC ਨੂੰ ਚੀਮਾ ਦੇ ਬਿਆਨ ‘ਤੇ ਇਤਰਾਜ਼, ਧਾਮੀ ਬੋਲੇ, 2008 ਦੇ ਐਕਟ ਵਰਗਾ ਬਿੱਲ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026” ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪੱਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ […]
Nishant Malyan
By : Updated On: 12 Apr 2026 09:03:AM
“ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ”: SGPC ਨੂੰ ਚੀਮਾ ਦੇ ਬਿਆਨ ‘ਤੇ ਇਤਰਾਜ਼, ਧਾਮੀ ਬੋਲੇ, 2008 ਦੇ ਐਕਟ ਵਰਗਾ ਬਿੱਲ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026” ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪੱਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਜ ਲੱਗਦਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪ ਵੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਬਨਿਟ ਮੰਤਰੀ ਚੀਮਾ ਇਕ ਪਾਸੇ ਇਸ ਬਿੱਲ ਨੂੰ ਬਿਲਕੁਲ ਨਵਾਂ ਦੱਸ ਰਹੇ ਹਨ, ਜਦਕਿ ਦੂਜੇ ਪਾਸੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨਾਮ ਦਿੱਤਾ ਜਾ ਰਿਹਾ ਹੈ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਨਾਲ ਸਬੰਧਿਤ ਹੈ, ਕੀ ਸਰਕਾਰ ਉਸ ਵਿੱਚ ਸੋਧ ਕਰ ਰਹੀ ਹੈ ਜਾਂ ਬੇਅਦਬੀਆਂ ਬਾਰੇ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ, ਇਹ ਦੁਬਿਧਾ ਸੰਗਤਾਂ ਅੰਦਰ ਭਰਮ ਪੈਦਾ ਕਰਦੀ ਹੈ।

ਇਸ਼ਤਿਹਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਟਿੱਪਣੀ ਵੀ ਤੱਥਾਂ ਤੋਂ ਕੋਹਾਂ ਦੂਰ ਹੈ। ਹਕੀਕਤ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਨੇ ਸਰਕਾਰ ਦੀ ਸਲੈਕਟ ਕਮੇਟੀ ਅਤੇ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਪਰੰਤੂ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮੇਂ ਲਿਖੇ ਪੱਤਰ ਪਿਛਲੇ ਦਿਨੀਂ ਮੀਡੀਆ ਨੂੰ ਵੀ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਇਸ ਦੀ ਅਹਿਮੀਅਤ ਨੂੰ ਸਮਝ ਨਹੀਂ ਰਹੀ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਦਾ ਮਕਸਦ ਇਸ ਮਾਮਲੇ ਤੇ ਕੇਵਲ ਸਿਆਸਤ ਕਰਨਾ ਹੈ ਜੋ ਇਨ੍ਹਾਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਮਹਿਸੂਸ ਹੋ ਰਿਹਾ ਹੈ ਜਿਵੇਂ ਬਣਾਏ ਜਾਣ ਵਾਲੇ ਕਾਨੂੰਨ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਲਈ ਅੱਗੇ ਕੀਤੇ ਮੰਤਰੀ ਹਰਪਾਲ ਸਿੰਘ ਚੀਮਾ ਕੇਵਲ ਲਿਖ ਕੇ ਦਿੱਤੀ ਗੱਲ ਹੀ ਬੋਲ ਰਹੇ ਹਨ। ਕਿਉਂਕਿ ਜੇਕਰ ਉਹ ਸਾਰੀ ਜਾਣਕਾਰੀ ਰੱਖਦੇ ਹੁੰਦੇ ਤਾਂ ਕਦੀ ਐਕਟ ਨੂੰ ਸੋਧ ਬਿੱਲ ਅਤੇ ਕਦੀ ਬਿਲਕੁਲ ਨਵਾਂ ਬਿੱਲ ਆਖ ਕੇ ਦੁਬਿਧਾ ਦਾ ਸ਼ਿਕਾਰ ਨਾ ਹੁੰਦੇ। ਸਰਕਾਰ ਦੀ ਇਸ ਅਸਪੱਸ਼ਟਤਾ ਕਾਰਨ ਹੀ ਸਿੱਖ ਕੌਮ ਦੀਆਂ ਸੰਸਥਾਵਾਂ ਤੇ ਜਥੇਬੰਦੀਆਂ ਇਸ ਦੇ ਖਰੜੇ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News