Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਨਾਂਹ

ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਈ ਕਣਕ ਦੇ ਸੁੰਗੜੇ ਦਾਣਿਆਂ ਨੇ ਕਿਸਾਨਾਂ ਸਮੇਤ ਖ਼ਰੀਦ ਪ੍ਰਬੰਧਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕੇਂਦਰੀ ਅਨਾਜ ਭੰਡਾਰ ਦੇ ਮਾਪਦੰਡਾਂ ’ਤੇ ਫ਼ਸਲ ਖ਼ਰੀ ਨਾ ਉਤਰਨ ਕਾਰਨ ਸੂਬੇ ਦੀਆਂ ਸਮੁੱਚੀਆਂ ਖ਼ਰੀਦ ਏਜੰਸੀਆਂ ਨੇ ਸਾਂਝੇ ਤੌਰ ’ਤੇ ਕਣਕ ਦੀ ਖ਼ਰੀਦ ਰੋਕਣ ਦਾ ਫ਼ੈਸਲਾ ਕੀਤਾ ਹੈ। ਏਜੰਸੀਆਂ […]
Nishant Malyan
By : Updated On: 13 Apr 2026 08:57:AM
ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਨਾਂਹ

ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਈ ਕਣਕ ਦੇ ਸੁੰਗੜੇ ਦਾਣਿਆਂ ਨੇ ਕਿਸਾਨਾਂ ਸਮੇਤ ਖ਼ਰੀਦ ਪ੍ਰਬੰਧਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕੇਂਦਰੀ ਅਨਾਜ ਭੰਡਾਰ ਦੇ ਮਾਪਦੰਡਾਂ ’ਤੇ ਫ਼ਸਲ ਖ਼ਰੀ ਨਾ ਉਤਰਨ ਕਾਰਨ ਸੂਬੇ ਦੀਆਂ ਸਮੁੱਚੀਆਂ ਖ਼ਰੀਦ ਏਜੰਸੀਆਂ ਨੇ ਸਾਂਝੇ ਤੌਰ ’ਤੇ ਕਣਕ ਦੀ ਖ਼ਰੀਦ ਰੋਕਣ ਦਾ ਫ਼ੈਸਲਾ ਕੀਤਾ ਹੈ। ਏਜੰਸੀਆਂ ਨੇ ਸਾਫ਼ ਕੀਤਾ ਹੈ ਕਿ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਮੰਡੀਆਂ ਵਿੱਚ ਫ਼ਸਲ ਦੀ ਤੁਲਾਈ ਨਹੀਂ ਕੀਤੀ ਜਾਵੇਗੀ।

ਇਸ਼ਤਿਹਾਰ

ਜੁਆਇੰਟ ਕੋਆਰਡੀਨੇਸ਼ਨ ਕਮੇਟੀ ਆਫ ਸਟੇਟ ਪ੍ਰੋਕਿਓਰਮੈਂਟ ਏਜੰਸੀਜ਼ ਪੰਜਾਬ ਦੇ ਆਗੂ ਅਤੇ ਆਈ ਐੱਫ ਐੱਸ ਯੂ ਦੇ ਪ੍ਰਧਾਨ ਹਰਜੀਤ ਸਿੰਘ ਖੇੜੀ ਨੇ ਸਥਿਤੀ ਸਪੱਸ਼ਟ ਕਰਦਿਆਂ ਦੱਸਿਆ ਕਿ ਇਹ ਕੋਈ ਹੜਤਾਲ ਨਹੀਂ ਹੈ, ਸਿਰਫ਼ ਨਵੇਂ ਹੁਕਮਾਂ ਤੱਕ ਖ਼ਰੀਦ ਰੋਕੀ ਹੈ। ਉਨ੍ਹਾਂ ਕਿਹਾ ਕਿ ਜੇ ਪੈਮਾਨਿਆਂ ਤੋਂ ਉਲਟ ਮਾੜੀ ਕਣਕ ਦੀ ਖ਼ਰੀਦ ਕੀਤੀ ਜਾਂਦੀ ਹੈ ਤਾਂ ਉਸ ਦੇ ਨੁਕਸਾਨ ਦੀ ਪੂਰਤੀ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀਆਂ ਜੇਬਾਂ ’ਚੋਂ ਕੀਤੀ ਜਾਂਦੀ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਕਣਕ ਦੀ ਖ਼ਰੀਦ ਸਬੰਧੀ ਤੁਰੰਤ ਨਵੇਂ ਮਾਪਦੰਡ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।
ਕੇਂਦਰੀ ਟੀਮਾਂ ਪੰਜਾਬ ਪੁੱਜੀਆਂ
ਕੇਂਦਰ ਸਰਕਾਰ ਦੀਆਂ ਟੀਮਾਂ ਵੀ ਪੰਜਾਬ ਪਹੁੰਚ ਚੁੱਕੀਆਂ ਹਨ। ਇਹ ਟੀਮਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਆਪਣੀ ਰਿਪੋਰਟ ਤਿਆਰ ਕਰਨਗੀਆਂ, ਜਿਸ ਤੋਂ ਬਾਅਦ ਨਵੇਂ ਆਦੇਸ਼ ਜਾਰੀ ਹੋਣ ਦੀ ਉਮੀਦ ਹੈ। ਖ਼ਰੀਦ ਏਜੰਸੀਆਂ ਨੇ ਭਰੋਸਾ ਦਿੱਤਾ ਹੈ ਕਿ ਨਵੇਂ ਨਿਯਮਾਂ ਦੀ ਸੂਚਨਾ ਮਿਲਦਿਆਂ ਹੀ ਖ਼ਰੀਦ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਦੂਜੇ ਪਾਸੇ, ਫ਼ਸਲ ਦੀ ਵਿਕਰੀ ਰੁਕਣ ਕਾਰਨ ਪੰਜਾਬ ਦਾ ਅੰਨਦਾਤਾ ਡਾਢੀ ਚਿੰਤਾ ਵਿੱਚ ਹੈ ਅਤੇ ਆਪਣੀ ਮਿਹਨਤ ਦੇ ਮੁੱਲ ਲਈ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ। ਫ਼ਸਲ ਦੀ ਵਿਕਰੀ ਨੂੰ ਲੈ ਕੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News