Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸਰਹੱਦੀ ਇਲਾਕਿਆਂ ਵਿੱਚ ਕਿਸਾਨਾਂ ਦੀ ਲੰਬੀ ਮੰਗ ਪੂਰੀ, ਹਲਕੇ ਦੇ ਲੋਕਾਂ ਨੇ ਕੀਤਾ ਸਵਾਗਤ

Dera Baba Nanak border; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੂੰ ਜੀਰੋ ਲਾਈਨ ਵੱਲ ਖਿਸਕਾਉਣ ਦੇ ਫੈਸਲੇ ਨੂੰ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਵੱਲੋਂ ਖੁਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਸਥਾਨਕ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਫੈਸਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਹੱਦੀ ਇਲਾਕਿਆਂ ਵਿੱਚ ਕਿਸਾਨਾਂ ਦੀ ਲੰਬੀ ਮੰਗ ਪੂਰੀ, ਹਲਕੇ ਦੇ ਲੋਕਾਂ ਨੇ ਕੀਤਾ ਸਵਾਗਤ

Dera Baba Nanak border; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੂੰ ਜੀਰੋ ਲਾਈਨ ਵੱਲ ਖਿਸਕਾਉਣ ਦੇ ਫੈਸਲੇ ਨੂੰ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਵੱਲੋਂ ਖੁਸ਼ੀ ਨਾਲ ਸਵਾਗਤ ਕੀਤਾ ਗਿਆ ਹੈ।

ਸਥਾਨਕ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਉਹਨਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਪਹਿਲਾਂ ਉਹਨਾਂ ਦੀਆਂ ਫਸਲਾਂ ਕੰਡਿਆਲੀ ਤਾਰ ਦੇ ਪਾਰ ਸਨ ਅਤੇ ਉੱਥੇ ਜਾਣ ਲਈ Border Security Force ਤੋਂ ਇਜਾਜ਼ਤ ਲੈਣੀ ਪੈਂਦੀ ਸੀ। ਬੀਐਸਐਫ ਵੱਲੋਂ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਪਾਸ ਜਾਰੀ ਕੀਤੇ ਜਾਂਦੇ ਸਨ ਅਤੇ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਅੰਦਰ ਵਾਪਸ ਆਉਣਾ ਲਾਜ਼ਮੀ ਹੁੰਦਾ ਸੀ।

ਕਿਸਾਨਾਂ ਨੇ ਕਿਹਾ ਕਿ ਹੁਣ ਕੰਡਿਆਲੀ ਤਾਰ ਪਿੱਛੇ ਖਿਸਕਣ ਨਾਲ ਉਹ ਆਪਣੇ ਖੇਤਾਂ ਵਿੱਚ ਵਧੇਰੇ ਸਮਾਂ ਬਿਤਾ ਸਕਣਗੇ ਅਤੇ ਬਿਨਾਂ ਕਿਸੇ ਰੋਕ-ਟੋਕ ਦੇ ਖੇਤੀਬਾੜੀ ਕਰ ਸਕਣਗੇ, ਜਿਸ ਨਾਲ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ।

ਇਸਦੇ ਨਾਲ ਹੀ, ਸਰਕਾਰ ਵੱਲੋਂ ਐਸਡੀਐਮ ਨੂੰ ਕਲੈਕਟਰ ਦੀਆਂ ਸ਼ਕਤੀਆਂ ਦੇਣ ਦੇ ਫੈਸਲੇ ਦਾ ਵੀ ਕਿਸਾਨਾਂ ਨੇ ਸਵਾਗਤ ਕੀਤਾ ਹੈ। ਕਿਸਾਨਾਂ ਮੁਤਾਬਕ, ਪਹਿਲਾਂ ਕਈ ਮਾਮਲਿਆਂ ਵਿੱਚ ਐਸਡੀਐਮ ਨੂੰ ਡਿਪਟੀ ਕਲੈਕਟਰ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ, ਜਿਸ ਕਾਰਨ ਸਮੱਸਿਆਵਾਂ ਦੇ ਹੱਲ ਵਿੱਚ ਦੇਰੀ ਹੁੰਦੀ ਸੀ। ਹੁਣ ਇਹ ਸ਼ਕਤੀਆਂ ਮਿਲਣ ਨਾਲ ਕਿਸਾਨਾਂ ਦੇ ਕੰਮ ਤੇਜ਼ੀ ਨਾਲ ਨਿਪਟਣ ਦੀ ਉਮੀਦ ਹੈ।

ਸਰਹੱਦੀ ਕਿਸਾਨਾਂ ਨੇ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲੇ ਉਹਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News