Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ, ਭਵਾਨੀਗੜ੍ਹ ਕਤਲ ਕਾਂਡ ਦੇ 7 ਦੋਸ਼ੀ ਗ੍ਰਿਫਤਾਰ

Sangrur Bhawanigarh blind murder solved; ਸੰਗਰੂਰ ਪੁਲਿਸ ਨੇ ਭਵਾਨੀਗੜ੍ਹ ਇਲਾਕੇ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਵਲੋਂ ਅਪਰਾਧਿਕ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ, ਭਵਾਨੀਗੜ੍ਹ ਕਤਲ ਕਾਂਡ ਦੇ 7 ਦੋਸ਼ੀ ਗ੍ਰਿਫਤਾਰ

Sangrur Bhawanigarh blind murder solved; ਸੰਗਰੂਰ ਪੁਲਿਸ ਨੇ ਭਵਾਨੀਗੜ੍ਹ ਇਲਾਕੇ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਪੁਲਿਸ ਵਲੋਂ ਅਪਰਾਧਿਕ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਨੇ ਪਿੰਡ ਬਲਦ ਕਲਾਂ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ 7 ਦੋਸ਼ੀਆਂ ਨੂੰ ਕਾਬੂ ਕਰ ਲਿਆ।

ਜਾਣਕਾਰੀ ਮੁਤਾਬਕ, 7 ਅਪ੍ਰੈਲ ਨੂੰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਵਿਅਕਤੀ, ਜਿਸ ਦੀ ਪਛਾਣ ਰਾਮ ਜੀ ਵਜੋਂ ਹੋਈ, ਦੀ ਲਾਸ਼ ਮਿਲੀ ਹੈ। ਰਾਮ ਜੀ ਉੱਥੇ ਖੁਦਾਈ ਵਾਲੀ ਮਸ਼ੀਨ ਦੀ ਰਾਖੀ ਕਰ ਰਿਹਾ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਦੋਸ਼ੀ ਉੱਥੇ ਚੋਰੀ ਦੀ ਨੀਅਤ ਨਾਲ ਆਏ ਸਨ, ਪਰ ਰਾਮ ਜੀ ਨਾਲ ਹੋਈ ਮੁੱਠਭੇੜ ਤੋਂ ਬਾਅਦ ਉਨ੍ਹਾਂ ਨੇ ਉਸ ਦਾ ਕਤਲ ਕਰ ਦਿੱਤਾ।

ਫੜੇ ਗਏ ਦੋਸ਼ੀਆਂ ਦੀ ਉਮਰ 20 ਤੋਂ 23 ਸਾਲ ਦੇ ਵਿਚਕਾਰ ਹੈ ਅਤੇ ਇਹ ਸਾਰੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਕੈਂਟਰ, ਮੋਟਰਸਾਈਕਲ, ਮੋਬਾਈਲ ਫੋਨ ਅਤੇ ਲੋਹੇ ਦੀਆਂ ਰਾਡਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਇਹ ਗਿਰੋਹ ਪਹਿਲਾਂ ਵੀ ਕਈ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News