‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ SGPC ਦਾ ਜਵਾਬ, ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ

Guru Granth Sahib sacrilege law Punjab; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ […]
Jaspreet Singh
By : Updated On: 13 Apr 2026 20:07:PM
‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ SGPC ਦਾ ਜਵਾਬ, ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ
Harjinder Singh Dhami

Guru Granth Sahib sacrilege law Punjab; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

Read Latest News and Breaking News at Daily Post TV, Browse for more News

Ad
Ad