Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ, ਗੈਰ ਕਾਨੂੰਨੀ ਉਸਾਰੀ ‘ਤੇ ਚੱਲਿਆ ‘ਪੀਲਾ ਪੰਜਾਂ’

War against drugs Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ, ਗੈਰ ਕਾਨੂੰਨੀ ਉਸਾਰੀ ‘ਤੇ ਚੱਲਿਆ ‘ਪੀਲਾ ਪੰਜਾਂ’

War against drugs Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।

ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਬਰੀਵਾਲਾ ਅੰਦਰ ਆਉਂਦੇ ਪਿੰਡ ਮਰਾੜ ਕਲਾਂ ਦੇ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।

ਇਸ ਮਾਮਲੇ ਵਿੱਚ ਮਨਮੀਤ ਢਿੱਲੋ, ਐਸ.ਪੀ (ਡੀ) ਜੀ ਨੇ ਦੱਸਿਆ ਕਿ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਤੇ ਨਸ਼ਾ ਤਸਕਰੀ ਦੇ 02 ਮੁਕਦਮੇ ਦਰਜ ਹਨ । ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥੋਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News