Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਡਰੋਨ ਰਾਹੀਂ ਆਏ 6 ਹਥਿਆਰਾਂ ਸਮੇਤ 3 ਆਰੋਪੀ ਗ੍ਰਿਫ਼ਤਾਰ

Amritsar drone weapons module busted; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਹਥਿਆਰਾਂ ਦੇ ਮੋਡਿਊਲ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਈ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਡਰੋਨ ਰਾਹੀਂ ਆਏ 6 ਹਥਿਆਰਾਂ ਸਮੇਤ 3 ਆਰੋਪੀ ਗ੍ਰਿਫ਼ਤਾਰ

Amritsar drone weapons module busted; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਹਥਿਆਰਾਂ ਦੇ ਮੋਡਿਊਲ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਈ ਪਿਸਤੌਲ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰੀ ਕਾਰਵਾਈ ਸੀਐਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲ ਰਹੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਭੇਜੇ ਜਾਂਦੇ ਸਨ ਅਤੇ ਸੋਸ਼ਲ ਮੀਡੀਆ ਐਪਸ ਜਿਵੇਂ ਵਟਸਐਪ ਰਾਹੀਂ ਇਨ੍ਹਾਂ ਦੀ ਡਿਲਿਵਰੀ ਲਈ ਲੋਕਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਮੰਗਲ ਸਿੰਘ ਮੰਗਾ (30 ਸਾਲ), ਪ੍ਰਣਵ ਸ਼ਰਮਾ ਉਰਫ਼ ਲੱਡੂ (24 ਸਾਲ) ਅਤੇ ਗੌਰਵ ਰਾਣਾ (25 ਸਾਲ) ਸ਼ਾਮਲ ਹਨ। ਪੁਲਿਸ ਅਨੁਸਾਰ, ਇਨ੍ਹਾਂ ਵਿੱਚੋਂ ਦੋ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ, ਜਦਕਿ ਗੌਰਵ ਰਾਣਾ ਖਿਲਾਫ ਕਈ ਸੰਗੀਨ ਮੁਕੱਦਮੇ ਦਰਜ ਹਨ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਰੋਪੀ ਪੈਸਿਆਂ ਦੇ ਲਾਲਚ ਵਿੱਚ ਆ ਕੇ ਡਰੋਨ ਡਰਾਪ ਵਾਲੇ ਹਥਿਆਰ ਚੁੱਕਦੇ ਸਨ ਅਤੇ ਅੱਗੇ ਗੈਂਗਸਟਰਾਂ ਜਾਂ ਟੈਰਰ ਮੋਡਿਊਲ ਨੂੰ ਸਪਲਾਈ ਕਰਦੇ ਸਨ। ਇਹ ਸਾਰਾ ਨੈੱਟਵਰਕ ਵਿਦੇਸ਼ ਬੈਠੇ ਹੈਂਡਲਰਾਂ ਨਾਲ ਜੁੜਿਆ ਹੋਇਆ ਸੀ। ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਲਿੰਕ ਵੀ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਵੱਲੋਂ ਫਾਇਨੈਂਸ਼ਲ ਟਰੇਲ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News