Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Kultar Singh Sandhwan statement; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
Dr. Bhim Rao Ambedkar Birth Anniversary

Kultar Singh Sandhwan statement; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ।

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਕੱਚੀਆਂ ਹੋਣ ਕਾਰਨ ਮੌਕੇ ‘ਤੇ ਸਹਾਇਤਾ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ ਇਸ ਲਈ ਪਿੰਡ ਪੱਧਰ ‘ਤੇ ਪਹਿਲਾਂ ਤੋਂ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੇਠ ਲਿਖੀਆਂ ਸਾਵਧਾਨੀਆਂ ਵਰਤਣ:

  • ਟਰਾਂਸਫਾਰਮਰ ਦੇ ਨੇੜੇ ਵਾਲੀ ਕਣਕ ਦੀ ਵਾਢੀ ਪਹਿਲਾਂ ਹੀ ਕਰ ਲਈ ਜਾਵੇ।
  • ਜੇਕਰ ਪਾਣੀ ਦੀ ਲੋੜ ਨਾ ਹੋਵੇ ਤਾਂ ਟ੍ਰਾਂਸਫਾਰਮਰ ਸਵਿੱਚ ਬੰਦ ਰੱਖਿਆ ਜਾਵੇ।
  • ਖੇਤਾਂ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾਵੇ ਅਤੇ ਟੋਇਆਂ ਵਿੱਚ ਪਾਣੀ ਖੜ੍ਹਾ ਰੱਖਿਆ ਜਾਵੇ।
  • ਟੈਂਕਾਂ ਨੂੰ ਪਾਣੀ ਨਾਲ ਭਰ ਕੇ ਸਾਂਝੀਆਂ ਥਾਵਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਪਾਈਪਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
  • ਵੱਡੇ ਸਪਰੇਅ ਪੰਪ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਸੰਪਰਕ ਨੰਬਰ ਸਾਂਝੇ ਕੀਤੇ ਜਾਣੇ ਚਾਹੀਦੇ ਹਨ।
  • ਛੋਟੇ ਸਪਰੇਅ ਪੰਪ ਵੀ ਤਿਆਰ ਰੱਖੇ ਜਾਣੇ ਚਾਹੀਦੇ ਹਨ ਅਤੇ ਪਾਣੀ ਅਤੇ ਪੈਟਰੋਲ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
  • ਅੱਗ ਬੁਝਾਊ ਯੰਤਰ ਸਾਂਝੇ ਤੌਰ ‘ਤੇ ਖਰੀਦੇ ਜਾਣੇ ਚਾਹੀਦੇ ਹਨ।
  • ਮਜ਼ਦੂਰਾਂ ਨੂੰ ਅੱਗ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਜਾਣਾ ਚਾਹੀਦਾ ਹੈ।
  • ਅੱਗ ਬੁਝਾਉਣ ਲਈ ਪਿੰਡ ਦੇ ਨੌਜਵਾਨਾਂ ਦੀ ਇੱਕ ਟੀਮ ਨੂੰ ਤਿਆਰ ਰੱਖਿਆ ਜਾਣਾ ਚਾਹੀਦਾ ਹੈ।
  • ਖੇਤਾਂ ਵਿੱਚ ਹਲ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ‘ਤੇ ਇਸਦੀ ਤੁਰੰਤ ਵਰਤੋਂ ਕੀਤੀ ਜਾ ਸਕੇ।
  • ਹਰੇਕ ਕਿਸਾਨ ਕੋਲ ਲੋੜੀਂਦੇ ਸੰਪਰਕ ਨੰਬਰ (ਗੁਰਦੁਆਰਾ ਸਾਹਿਬ, ਬਿਜਲੀ ਗਰਿੱਡ ਆਦਿ) ਹੋਣੇ ਚਾਹੀਦੇ ਹਨ।
  • ਇਨ੍ਹਾਂ ਦਿਨਾਂ ਦੌਰਾਨ, ਸ਼ਰਾਬ ਆਦਿ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਕਿਸਾਨ ਹਰ ਸਮੇਂ ਸੁਚੇਤ ਰਹਿ ਸਕਣ।
  • ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਵਧਾਨੀਆਂ ਵਰਤੀਆਂ ਜਾਣ ਤਾਂ ਫਸਲ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News