ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਦਿਨਾਂ ‘ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

Punjab Weather Update: ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਕੱਲ੍ਹ ਦੇ ਦਿਨ ਯਾਨੀ ਕਿ 16 ਅਪ੍ਰੈਲ ਨੂੰ ਸੂਬੇ ਦੇ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਤੇ ਸ਼ੁੱਕਰਵਾਰ, ਯਾਨੀ ਕਿ 17 ਤੇ […]
Amritpal Singh
By : Updated On: 15 Apr 2026 07:30:AM
ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਦਿਨਾਂ ‘ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

Punjab Weather Update: ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਕੱਲ੍ਹ ਦੇ ਦਿਨ ਯਾਨੀ ਕਿ 16 ਅਪ੍ਰੈਲ ਨੂੰ ਸੂਬੇ ਦੇ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਤੇ ਸ਼ੁੱਕਰਵਾਰ, ਯਾਨੀ ਕਿ 17 ਤੇ 18 ਅਪ੍ਰੈਲ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

17 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਬਾਅਦ 18 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ‘ਚ ਮੌਸਮ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?
ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 37.2 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.8 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਫਰੀਦਕੋਟ ਦਾ 36.2 ਡਿਗਰੀ, ਗੁਰਦਾਸਪੁਰ ਦਾ 33.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.1 ਡਿਗਰੀ, ਫਿਰੋਜ਼ਪੁਰ ਦਾ 35.3 ਡਿਗਰੀ, ਹੁਸ਼ਿਆਰਪੁਰ ਦਾ 34.0 ਡਿਗਰੀ, ਮੁਹਾਲੀ ਦਾ 34.5 ਡਿਗਰੀ, ਪਠਾਨਕੋਟ ਦਾ 33.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.3 ਡਿਗਰੀ, ਰੋਪੜ ਦਾ 34.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 36.2 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad