Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਵਿੱਚ 17 ਅਪ੍ਰੈਲ ਨੂੰ ‘ਰੇਲ ਰੋਕੋ’ ਦਾ ਐਲਾਨ, ਕਣਕ ਖਰੀਦ ਨਾ ਸ਼ੁਰੂ ਹੋਣ ‘ਤੇ ਕਿਸਾਨਾਂ ਦਾ ਵੱਡਾ ਸੰਘਰਸ਼

Samyukt Kisan Morcha ਅਤੇ Kisan Mazdoor Morcha ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ 17 ਅਪ੍ਰੈਲ ਨੂੰ ਪੰਜਾਬ ਭਰ ਵਿੱਚ “ਰੇਲ ਰੋਕੋ” ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਸਾਂਝੇ ਫੈਸਲੇ ਨੂੰ Azad Kisan Morcha ਵੱਲੋਂ ਵੀ ਸਮਰਥਨ ਮਿਲਿਆ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ 17 ਅਪ੍ਰੈਲ ਨੂੰ ‘ਰੇਲ ਰੋਕੋ’ ਦਾ ਐਲਾਨ, ਕਣਕ ਖਰੀਦ ਨਾ ਸ਼ੁਰੂ ਹੋਣ ‘ਤੇ ਕਿਸਾਨਾਂ ਦਾ ਵੱਡਾ ਸੰਘਰਸ਼

Samyukt Kisan Morcha ਅਤੇ Kisan Mazdoor Morcha ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ 17 ਅਪ੍ਰੈਲ ਨੂੰ ਪੰਜਾਬ ਭਰ ਵਿੱਚ “ਰੇਲ ਰੋਕੋ” ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਸਾਂਝੇ ਫੈਸਲੇ ਨੂੰ Azad Kisan Morcha ਵੱਲੋਂ ਵੀ ਸਮਰਥਨ ਮਿਲਿਆ ਹੈ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਣਕ ਦੀ ਖਰੀਦ ਵਿੱਚ ਢਿੱਲ ਦੇ ਕੇ ਤੁਰੰਤ ਸ਼ੁਰੂਆਤ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਇਸ ਰੇਲ ਜਾਮ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ( ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ  ਯੂਨੀਅਨ ( ਦਿਲਬਾਗ ਸਿੰਘ ਗਿੱਲ) , ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ) , ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ) ਸ਼ਾਮਿਲ ਹਨ।

ਆਉਣ ਵਾਲੇ ਦਿਨਾਂ ਵਿੱਚ ਹੋਰ ਜਥੇਬੰਦੀਆਂ ਵੀ ਇਸ ਸੱਦੇ ਦੀ ਹਮਾਇਤ ਵਿੱਚ ਨਿੱਤਰ ਸਕਦੀਆਂ ਹਨ। ਆਗੂਆਂ ਦੱਸਿਆ ਕਿ ਆਜ਼ਾਦ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਵੀ ਇਸ ਸੱਦੇ ਦੀ ਹਮਾਇਤ ਕੀਤੀ ਹੈ। ਕਿਸਾਨ ਆਗੂਆਂ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਖਤ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ, ਉਸ ਲਈ ਵੀ ਸਰਕਾਰਾਂ ਵੱਲੋਂ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜੀ ਗਈ ਹੈ, ਹੁਣ ਫੇਰ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਉੱਤੇ ਅਸਰ ਪਿਆ ਹੈ ਪਰੰਤੂ ਨਾ ਤਾਂ ਕੇਂਦਰ ਸਰਕਾਰ ਅਤੇ ਨਾਂ ਪੰਜਾਬ ਸਰਕਾਰ ਇਸ ਵਾਸਤੇ ਗੰਭੀਰ ਹਨ।

ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਰੁਲ ਰਹੀ ਹੈ। ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਕਣਕ ਤੇ ਰੇਟ ਕੱਟ ਲਾਇਆ ਜਾ ਰਿਹਾ ਹੈ।  ਰੇਲਾਂ ਦੇ ਚੱਕਾ ਜਾਮ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਕਿਸਾਨਾਂ ਲਈ ਲੋੜੀਦੀਆਂ ਸਹੂਲਤਾਂ ਜਿਵੇਂ ਵਾਸ਼ਰੂਮ ਅਤੇ ਛਾਂ ਵਗੈਰਾ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ।  ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ। ਰੇਲਾਂ ਦਾ ਚੱਕਾ ਜਾਮ ਕਰਨਾ ਕਿਸਾਨਾਂ ਦੀ ਮਜ਼ਬੂਰੀ ਹੈ ਕਿਉਂਕਿ ਉਪਰੋਂ ਮੌਸਮ ਖਰਾਬ ਚੱਲ ਰਿਹਾ ਹੈ ਅਤੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਪੈਦਾ ਕੀਤੀ ਕਣਕ ਨੂੰ ਇਸ ਤਰ੍ਹਾਂ ਲੁਟਾਇਆ ਨਹੀਂ ਜਾ ਸਕਦਾ।

ਉਹਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਾ ਸਬਰ ਨਾ ਪਰਖਣ ਅਤੇ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਪੂਰੇ ਰੇਟ ਤੇ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਆਗੂਆਂ ਵੱਲੋਂ ਪੰਜਾਬ ਭਰ ਦੀਆਂ ਸੰਘਰਸ਼ੀ ਜੱਥੇਬੰਦੀਆਂ ਨੂੰ ਕਿਸਾਨੀ ਦੀ ਇਸ ਮੁਸ਼ਕਿਲ ਮੌਕੇ ਸਾਂਝੇ ਜਾਂ ਤਾਲਮੇਲਵੇ ਐਕਸ਼ਨ ਉਲੀਕਣ ਦੀ ਅਪੀਲ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News