Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

Read Latest News and Breaking News at Daily Post TV, Browse for more News

Ad
Ad

Punjab District News