Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Dibrugarh Jail ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ! ਹਾਈਕੋਰਟ ਨੇ NSA ਖਿਲਾਫ਼ ਪਟੀਸ਼ਨ ਵੀ ਕੀਤੀ ਰੱਦ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਐਨਐਸਏ ’ਤੇ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ […]
Nishant Malyan
By : Updated On: 16 Apr 2026 16:35:PM
Dibrugarh Jail ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ! ਹਾਈਕੋਰਟ ਨੇ NSA ਖਿਲਾਫ਼ ਪਟੀਸ਼ਨ ਵੀ ਕੀਤੀ ਰੱਦ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਐਨਐਸਏ ’ਤੇ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਇਸ਼ਤਿਹਾਰ

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪਹਿਲਾ ਹਿਰਾਸਤ ਹੁਕਮ 18 ਮਾਰਚ, 2023 ਨੂੰ ਪਾਸ ਕੀਤਾ ਗਿਆ ਸੀ। ਪਟੀਸ਼ਨ ’ਚ ਉਨ੍ਹਾਂ ਨੇ ਕਿਹਾ ਕਿ 17 ਅਪ੍ਰੈਲ 2025 ਨੂੰ ਜਾਰੀ ਤੀਜੇ ਨਵੇਂ ਹਿਰਾਸਤੀ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਨੂੰ ਸੂਬਾ ਸਰਕਾਰ ਨੇ 25 ਅਪ੍ਰੈਲ 2025 ਨੂੰ ਮਨਜੂਰੀ ਦਿੱਤੀ ਹੈ ਅਤੇ ਬਾਅਦ ’ਚ 24 ਜੂਨ 2025 ਨੂੰ ਇਸਦੀ ਪੁਸ਼ਟੀ ਕੀਤੀ ਸੀ।

ਇਸ ਤੋਂ ਇਲਾਵਾ, ਹਾਈ ਕੋਰਟ ਅੱਜ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਜੇਲ੍ਹ ਵਿੱਚ ਰੱਖਣ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੇ ਪਹਿਲਾਂ ਹੀ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਉਸਨੂੰ ਪੰਜਾਬ ਲਿਆਉਣਾ ਸੁਰੱਖਿਆ ਏਜੰਸੀਆਂ ਲਈ ਚੁਣੌਤੀਪੂਰਨ ਹੋ ਸਕਦਾ ਹੈ। ਇਸ ਲਈ, ਜਾਂਚ ਅਤੇ ਮੁਕੱਦਮੇ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਉਸਨੂੰ ਅਸਾਮ ਵਿੱਚ ਇੱਕ ਸੁਰੱਖਿਅਤ ਸਥਾਨ ‘ਤੇ ਰੱਖਣ ਦੀ ਮੰਗ ਕੀਤੀ ਗਈ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਇਸ ਮਹੀਨੇ ਖਤਮ ਹੋਣ ਵਾਲਾ ਹੈ। ਇੱਕ ਪਾਸੇ ਜਿੱਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ, ਉੱਸ ਦੇ ਦੂਜੇ ਪਾਸੇ ਪੰਜਾਬ ਸਰਕਾਰ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News