Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ […]
Nishant Malyan
By : Updated On: 17 Apr 2026 07:27:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਇਸ਼ਤਿਹਾਰ

ਅਰਥ– ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

Read Latest News and Breaking News at Daily Post TV, Browse for more News

Ad
Ad

Punjab District News