Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਉਤਰਾਖੰਡ ਚ ਹੇਮਕੁੰਟ ਸਾਹਿਬ ਰੋਪਵੇਅ ਦਾ ਕੰਮ ਜਲਦ ਹੋਵੇਗਾ ਸ਼ੁਰੂ – ਰਾਜਪਾਲ ਗੁਰਮੀਤ ਸਿੰਘ

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾ.) ਸ੍ਰੀ ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਗੁਰਮੀਤ ਸਿੰਘ ਨੇ ਭਾਵੁਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਉਤਰਾਖੰਡ ਚ ਹੇਮਕੁੰਟ ਸਾਹਿਬ ਰੋਪਵੇਅ ਦਾ ਕੰਮ ਜਲਦ ਹੋਵੇਗਾ ਸ਼ੁਰੂ – ਰਾਜਪਾਲ ਗੁਰਮੀਤ ਸਿੰਘ
Harjinder Singh Dhami

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾ.) ਸ੍ਰੀ ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਰਾਜਪਾਲ ਗੁਰਮੀਤ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਲਾਲ ਉਸਮਾ ਵਿੱਚ ਜਨਮ ਲੈਣ ਕਾਰਨ ਉਨ੍ਹਾਂ ਦਾ ਇਸ ਧਰਤੀ ਨਾਲ ਡੂੰਘਾ ਰਿਸ਼ਤਾ ਹੈ। ਉਨ੍ਹਾਂ ਆਪਣੀਆਂ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਜਦੋਂ ਉਹ ਸੈਕੰਡ ਲੈਫਟੀਨੈਂਟ ਬਣੇ ਸਨ, ਉਦੋਂ ਵੀ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਸਨ।

ਉਨ੍ਹਾਂ ਕਿਹਾ, “ਇੱਥੇ ਆ ਕੇ ਆਤਮਾ ਰੀਚਾਰਜ ਹੋ ਜਾਂਦੀ ਹੈ। ਮੈਂ ਪੂਰੀ ਮਾਨਵਤਾ, ਭਾਰਤੀਆਂ ਅਤੇ ਖਾਸ ਕਰਕੇ ਉੱਤਰਾਖੰਡ ਤੇ ਪੰਜਾਬ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ।” ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਗੁਰੂ ਨਾਨਕ ਦੇਵ ਜੀ ਦੇ ‘ਏਕਤਾ’ ਦੇ ਉਪਦੇਸ਼ ਨੂੰ ਪੂਰੀ ਦੁਨੀਆ ਲਈ ਮਾਰਗਦਰਸ਼ਕ ਦੱਸਿਆ। ਰਾਜਪਾਲ ਨੇ ਖੁਸ਼ਖਬਰੀ ਸਾਂਝੀ ਕੀਤੀ ਕਿ ਉੱਤਰਾਖੰਡ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਕੰਟਰੈਕਟ ਹੋ ਚੁੱਕਾ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਦਰਸ਼ਨਾਂ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ‘ਵੀਰ ਬਾਲ ਦਿਵਸ’ ਵਰਗੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਨਗਰੀ ਦਾ ਜੰਮਪਲ ਅੱਜ ਦੇਸ਼ ਦੇ ਉੱਚ ਅਹੁਦੇ ‘ਤੇ ਸੇਵਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਗੁਰੂ ਸਾਹਿਬ ਵੱਲੋਂ ਬਖਸ਼ੀ ਗੁਰਮੁਖੀ ਲਿਪੀ ਅਤੇ ਸੇਵਾ-ਸਿਮਰਨ ਦੇ ਸਿਧਾਂਤਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੌਣਕਾਂ ਰਹੀਆਂ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Read Latest News and Breaking News at Daily Post TV, Browse for more News

Ad
Ad

Punjab District News