Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਅਨਾਜ ਮੰਡੀ ‘ਚ ਕਣਕ ਦੀ ਬੋਰੀਆਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

Khanna Rahon Grain Market fire; ਖੰਨਾ ਦੀ ਰਾਹੌਣ ਅਨਾਜ ਮੰਡੀ ਵਿੱਚ ਅੱਜ ਅਚਾਨਕ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਮੰਡੀ ਵਿੱਚ ਇਸ ਸਮੇਂ ਵੱਡੀ ਮਾਤਰਾ ਵਿੱਚ ਫਸਲ ਪਈ ਹੈ, ਜਿਸ ਕਰਕੇ ਅੱਗ ਫੈਲਣ ਦਾ ਖਤਰਾ ਹੋਰ ਵੀ ਵੱਧ ਗਿਆ ਸੀ। ਘਟਨਾ ਤੋਂ ਬਾਅਦ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਤੁਰੰਤ ਅੱਗ ਬੁਝਾਉਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਨਾਜ ਮੰਡੀ ‘ਚ ਕਣਕ ਦੀ ਬੋਰੀਆਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

Khanna Rahon Grain Market fire; ਖੰਨਾ ਦੀ ਰਾਹੌਣ ਅਨਾਜ ਮੰਡੀ ਵਿੱਚ ਅੱਜ ਅਚਾਨਕ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਮੰਡੀ ਵਿੱਚ ਇਸ ਸਮੇਂ ਵੱਡੀ ਮਾਤਰਾ ਵਿੱਚ ਫਸਲ ਪਈ ਹੈ, ਜਿਸ ਕਰਕੇ ਅੱਗ ਫੈਲਣ ਦਾ ਖਤਰਾ ਹੋਰ ਵੀ ਵੱਧ ਗਿਆ ਸੀ।

ਘਟਨਾ ਤੋਂ ਬਾਅਦ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ ਗਈ। ਸਮੇਂ ਸਿਰ ਸਭ ਦੇ ਯਤਨਾਂ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।

ਕਰਨਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦੀ ਆੜਤ ਦੀ ਦੁਕਾਨ ਦੀ ਦੇਖਭਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਅਚਾਨਕ ਫੜ ਵਿੱਚ ਪਈਆਂ ਬੋਰੀਆਂ ਨੂੰ ਅੱਗ ਲੱਗ ਗਈ ਸੀ, ਜਿਸਨੂੰ ਮੌਕੇ ‘ਤੇ ਮੌਜੂਦ ਮਜ਼ਦੂਰਾਂ ਨੇ ਤੁਰੰਤ ਬੁਝਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉੱਥੇ ਕਰੀਬ 25 ਤੋਂ 30 ਹਜ਼ਾਰ ਕਣਕ ਦੀਆਂ ਬੋਰੀਆਂ ਪਈਆਂ ਹਨ, ਜਿਨ੍ਹਾਂ ਵਿੱਚੋਂ ਲਗਭਗ ਇੱਕ ਹਜ਼ਾਰ ਬੋਰੀਆਂ ਅੱਗ ਦੀ ਚਪੇਟ ਵਿੱਚ ਆਈਆਂ। ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਉੱਥੇ ਹੀ ਫਾਇਰ ਬ੍ਰਿਗੇਡ ਕਰਮੀ ਨੰਨੂ ਸ਼ਰਮਾ ਨੇ ਦੱਸਿਆ ਕਿ ਖਦਸ਼ਾ ਹੈ ਕਿ ਬੋਰੀਆਂ ‘ਤੇ ਕਿਸੇ ਕੈਮੀਕਲ ਦਾ ਅਸਰ ਹੋ ਸਕਦਾ ਹੈ, ਜਿਸ ਕਰਕੇ ਤੇਜ਼ ਧੁੱਪ ਵਿੱਚ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ‘ਤੇ ਲੱਗੀ ਅੱਗ ਨੂੰ ਪੂਰੀ ਤਰ੍ਹਾਂ ਕਾਬੂ ਕਰ ਲਿਆ ਗਿਆ ਹੈ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News