ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab Governor Harimandir Sahib visit today; ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ, ਜਿੱਥੇ ਉਹ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਧਾਮ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਾਰੀ ਸੁਰੱਖਿਆ ਪ੍ਰਬੰਧਾਂ ਦੇ ਦਰਮਿਆਨ ਗਵਰਨਰ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ […]
Jaspreet Singh
By : Published: 18 Apr 2026 20:20:PM
ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab Governor Harimandir Sahib visit today; ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ, ਜਿੱਥੇ ਉਹ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਧਾਮ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਾਰੀ ਸੁਰੱਖਿਆ ਪ੍ਰਬੰਧਾਂ ਦੇ ਦਰਮਿਆਨ ਗਵਰਨਰ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਭਾਗਾਂ ਵਾਲਾ ਹੈ ਕਿਉਂਕਿ ਅੱਜ ਸਿੱਖਾਂ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਮੌਕੇ ‘ਤੇ ਗੁਰੂ ਘਰ ਵਿੱਚ ਹਾਜ਼ਰੀ ਲਗਾਉਣਾ ਉਹ ਆਪਣਾ ਵੱਡਾ ਸੁਭਾਗ ਸਮਝਦੇ ਹਨ।

ਗਵਰਨਰ ਨੇ ਦੱਸਿਆ ਕਿ ਉਹ ਜਦੋਂ ਵੀ ਸੱਚਖੰਡ ਹਰਿਮੰਦਰ ਸਾਹਿਬ ਆਉਂਦੇ ਹਨ ਤਾਂ ਦੇਸ਼ ਅਤੇ ਪੰਜਾਬ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਉਹ ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਆਗੇ ਵੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹਿਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਇਸ ਦੌਰੇ ਲਈ ਕੋਈ ਖਾਸ ਤਿਆਰੀ ਨਹੀਂ ਸੀ, ਪਰ ਅਚਾਨਕ ਅੰਮ੍ਰਿਤਸਰ ਆਉਣ ਦਾ ਮੌਕਾ ਮਿਲਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਹੋਇਆ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਮਨ ਕਰਦਿਆਂ ਸਾਰੇ ਦੇਸ਼, ਪੰਜਾਬ ਅਤੇ ਸਮੂਹ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਉਹ ਹਮੇਸ਼ਾਂ ਗੁਰੂ ਦੀ ਕਿਰਪਾ ਨਾਲ ਸੇਵਾ ਕਰਦੇ ਰਹਿਣਗੇ।

Read Latest News and Breaking News at Daily Post TV, Browse for more News

Ad
Ad