ਪੁਲਿਸ ਦੇ ਜਾਲ ਵਿੱਚ ਫਸਿਆ ਰਣਧੀਰ ਸਿੰਘ ਉਰਫ ਰਾਣਾ, NDPS ਮਾਮਲਿਆਂ ‘ਚ ਵੀ ਸੀ ਭਗੌੜਾ

Kapurthala police action; ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਮਾਨਯੋਗ ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ IPS ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ। ਪੁਲਿਸ ਕਪਤਾਨ ਤਫਤੀਸ਼ ਹਰਿੰਦਰ ਸਿੰਘ ਅਤੇ ਸਹਾਇਕ ਪੁਲਿਸ ਕਪਤਾਨ […]
Jaspreet Singh
By : Updated On: 18 Apr 2026 20:59:PM
ਪੁਲਿਸ ਦੇ ਜਾਲ ਵਿੱਚ ਫਸਿਆ ਰਣਧੀਰ ਸਿੰਘ ਉਰਫ ਰਾਣਾ, NDPS ਮਾਮਲਿਆਂ ‘ਚ ਵੀ ਸੀ ਭਗੌੜਾ

Kapurthala police action; ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਮਾਨਯੋਗ ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ IPS ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।

ਪੁਲਿਸ ਕਪਤਾਨ ਤਫਤੀਸ਼ ਹਰਿੰਦਰ ਸਿੰਘ ਅਤੇ ਸਹਾਇਕ ਪੁਲਿਸ ਕਪਤਾਨ ਧਰੇਂਦਰ ਵਰਮਾ IPS ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ, ਮਿਤੀ 10 ਜੂਨ 2023 ਨੂੰ ਤਲਵੰਡੀ ਪੁਲ ਨੇੜੇ ਨਾਕਾਬੰਦੀ ਦੌਰਾਨ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ (PB-09-AH-8365) ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਗੱਡੀ ਦੇ ਚਾਲਕ ਅਤੇ ਸਾਥੀ ਨੇ ਪੁਲਿਸ ਨਾਲ ਹੱਥਾਪਾਈ ਕਰਕੇ ਨਾਕਾ ਤੋੜ ਦਿੱਤਾ ਅਤੇ ਫਿਲਮੀ ਅੰਦਾਜ਼ ਵਿੱਚ ਭੱਜ ਨਿਕਲੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਗੱਡੀ ਨੂੰ ਵੀ ਟੱਕਰ ਮਾਰ ਕੇ ਨੁਕਸਾਨ ਪਹੁੰਚਾਇਆ।

ਇਸ ਘਟਨਾ ਸਬੰਧੀ ਮੁਕੱਦਮਾ ਨੰਬਰ 111 ਮਿਤੀ 10-06-2023 ਅ/ਧ 279, 353, 186, 427 IPC ਅਤੇ 177 ਮੋਟਰ ਵਹੀਕਲ ਐਕਟ ਤਹਿਤ ਦਰਜ ਕੀਤਾ ਗਿਆ ਸੀ। ਦੋਸ਼ੀ ਕਰੀਬ 3 ਸਾਲ ਤੋਂ ਪੁਲਿਸ ਤੋਂ ਬਚਦਾ ਫਿਰ ਰਿਹਾ ਸੀ।

ਹੁਣ ਪੁਲਿਸ ਵੱਲੋਂ ਟਰੈਪ ਲਗਾ ਕੇ ਮਿਤੀ 17 ਅਪ੍ਰੈਲ 2026 ਨੂੰ ਦੋਸ਼ੀ ਰਣਧੀਰ ਸਿੰਘ ਉਰਫ ਰਾਣਾ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਤੋਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸਦੇ ਕਬਜ਼ੇ ਵਿਚੋਂ ਸਕਾਰਪੀਓ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਖਿਲਾਫ ਪਹਿਲਾਂ ਹੀ ਐਨ.ਡੀ.ਪੀ.ਐਸ ਐਕਟ ਅਧੀਨ 2 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਉਹ ਭਗੌੜਾ ਘੋਸ਼ਿਤ ਸੀ।

ਬਰਾਮਦਗੀ:

ਸਕਾਰਪੀਓ ਗੱਡੀ ਨੰਬਰ PB-09-AH-8365

ਪੁਲਿਸ ਵੱਲੋਂ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ ਅਤੇ ਦੋਸ਼ੀ ਦੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad