Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ ਵਿਖੇ ਰੌਣਕਾਂ, ਅਲੌਕਿਕ ਆਤਿਸ਼ਬਾਜ਼ੀ ਨੇ ਬਣਾਇਆ ਆਧਿਆਤਮਿਕ ਮਾਹੌਲ

Guru Angad Dev Ji Prakash Purab: ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਵੱਡੀ ਗਿਣਤੀ ਵਿੱਚ ਦਰਬਾਰ ਸਾਹਿਬ ਪਹੁੰਚੀਆਂ ਅਤੇ ਗੁਰੂ ਘਰ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸੰਗਤਾਂ ਨੇ ਨਿਮਰਤਾ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ ਵਿਖੇ ਰੌਣਕਾਂ, ਅਲੌਕਿਕ ਆਤਿਸ਼ਬਾਜ਼ੀ ਨੇ ਬਣਾਇਆ ਆਧਿਆਤਮਿਕ ਮਾਹੌਲ

Guru Angad Dev Ji Prakash Purab: ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਵੱਡੀ ਗਿਣਤੀ ਵਿੱਚ ਦਰਬਾਰ ਸਾਹਿਬ ਪਹੁੰਚੀਆਂ ਅਤੇ ਗੁਰੂ ਘਰ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸੰਗਤਾਂ ਨੇ ਨਿਮਰਤਾ ਨਾਲ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ੀ ਘਿਉ ਦੇ ਦੀਵੇ ਜਗਾ ਕੇ ਸ਼ਾਨਦਾਰ ਦੀਪਮਾਲਾ ਕੀਤੀ ਗਈ, ਜਿਸ ਨਾਲ ਸਾਰਾ ਪਰਿਸਰ ਰੌਸ਼ਨੀ ਨਾਲ ਚਮਕ ਉਠਿਆ। ਰਾਤ ਦੇ ਸਮੇਂ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ ਨੇ ਹਾਜ਼ਰ ਸੰਗਤਾਂ ਨੂੰ ਮੋਹ ਲਿਆ ਅਤੇ ਆਧਿਆਤਮਿਕ ਖੁਸ਼ੀ ਦਾ ਮਾਹੌਲ ਤਿਆਰ ਹੋਇਆ। ਸੰਗਤਾਂ ਨੇ ਇਸ ਦ੍ਰਿਸ਼ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ।

ਗੁਰੂ ਘਰ ਆਈ ਸੰਗਤਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਵਿੱਤਰ ਦਿਹਾੜੇ ‘ਤੇ ਦਰਸ਼ਨ ਕਰਕੇ ਉਹਨਾਂ ਨੂੰ ਅਤੁੱਟ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ਮਨਮੋਹਕ ਨਜ਼ਾਰੇ ਨੇ ਮਨ ਨੂੰ ਨਿਹਾਲ ਕਰ ਦਿੱਤਾ ਹੈ। ਸੰਗਤਾਂ ਨੇ ਅਰਦਾਸ ਕੀਤੀ ਕਿ ਸਾਰੇ ਸੰਸਾਰ ਵਿੱਚ ਅਮਨ-ਸ਼ਾਂਤੀ ਬਣੀ ਰਹੇ ਅਤੇ ਹਰ ਕੋਈ ਗੁਰੂਆਂ ਦੇ ਦਰਸਾਏ ਰਸਤੇ ‘ਤੇ ਚੱਲੇ।

ਇਸ ਮੌਕੇ ਧਰਮ ਪ੍ਰਚਾਰਕਾਂ ਨੇ ਗੁਰੂ ਅੰਗਦ ਦੇਵ ਜੀ ਦੀ ਜੀਵਨ ਸਿੱਖਿਆ ਬਾਰੇ ਚਾਨਣ ਪਾਇਆ ਅਤੇ ਸੰਗਤਾਂ ਨੂੰ ਸੇਵਾ, ਨਿਮਰਤਾ ਅਤੇ ਇਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸੇਵਾ ਅਤੇ ਸਮਰਪਣ ਦੀ ਅਦਭੁਤ ਮਿਸਾਲ ਕਾਇਮ ਕੀਤੀ, ਜੋ ਸਾਰੇ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ।

ਸਮਾਗਮ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਛਕਿਆ ਅਤੇ ਸੇਵਾ ਵਿੱਚ ਭਾਗ ਲਿਆ। ਦਰਬਾਰ ਸਾਹਿਬ ਵਿੱਚ ਸਭ ਲਈ ਇੱਕੋ ਜਿਹਾ ਲੰਗਰ ਅਤੇ ਸਤਿਕਾਰ ਦੀ ਪ੍ਰਥਾ ਨੇ ਮਨੁੱਖਤਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਇਹ ਪਵਿੱਤਰ ਦਿਹਾੜਾ ਸੰਗਤਾਂ ਲਈ ਆਤਮਿਕ ਸ਼ਾਂਤੀ ਅਤੇ ਗੁਰੂ ਕਿਰਪਾ ਦਾ ਅਨਮੋਲ ਤੋਹਫ਼ਾ ਸਾਬਤ ।

Read Latest News and Breaking News at Daily Post TV, Browse for more News

Ad
Ad

Punjab District News