Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ‘ਤੇ ਰਾਜਪਾਲ ਪੰਜਾਬ ਵਲੋਂ ਦਸਤਖ਼ਤ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ‘ਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ‘ਪਾਸ ਕੀਤਾ ਗਿਆ ਸੀ। ਇਹ ਮਹੱਤਵਪੂਰਨ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦਸਤਖ਼ਤ ਕਰਨ ਉਪਰੰਤ ਇਹ ਕਾਨੂੰਨ ਲਾਗੂ ਹੋ […]
Nishant Malyan
By : Updated On: 19 Apr 2026 11:02:AM
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ‘ਤੇ ਰਾਜਪਾਲ ਪੰਜਾਬ ਵਲੋਂ ਦਸਤਖ਼ਤ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ‘ਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ‘ਪਾਸ ਕੀਤਾ ਗਿਆ ਸੀ। ਇਹ ਮਹੱਤਵਪੂਰਨ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦਸਤਖ਼ਤ ਕਰਨ ਉਪਰੰਤ ਇਹ ਕਾਨੂੰਨ ਲਾਗੂ ਹੋ ਗਿਆ ਹੈ।

ਇਸ਼ਤਿਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ “ਐਕਸ” ਤੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਧਾਰਮਿਕ ਅਦਬ ਅਤੇ ਭਾਵਨਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਬੇਅਦਬੀ ਵਰਗੀਆਂ ਘਟਨਾਵਾਂ ’ਤੇ ਸਖ਼ਤ ਰੋਕ ਲੱਗੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਹ ਸੰਭਵ ਹੋ ਸਕਿਆ ਹੈ।ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਵਾਹਿਗੁਰੂ ਦੀ ਕਿਰਪਾ ਨਾਲ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਲਈ ਉਹ ਹਮੇਸ਼ਾ ਆਭਾਰੀ ਰਹਿਣਗੇ। ਪੰਜਾਬ ਸਰਕਾਰ ਭਵਿੱਖ ਵਿਚ ਵੀ ਧਾਰਮਿਕ ਸਥਾਨਾਂ ਦੀ ਮਰਿਆਦਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News