ਤਰਨਤਾਰਨ ‘ਚ ਕਿਸਾਨ ਦਾ ਕਤਲ, ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ

TarnTaran Farmer Murder: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ‘ਚ ਇੱਕ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਿਸਾਨ ਦੀ ਪਛਾਣ 60 ਸਾਲਾ ਆਤਮਾ ਸਿੰਘ ਵੱਜੋਂ ਹੋਈ ਹੈ, ਜਿਸ ਨੂੰ ਮੁਲਜ਼ਮਾਂ ਵੱਲੋਂ ਘਰੋਂ ਬੁਲਾ ਕੇ ਗੋਲੀਆਂ (Farmer Murder) ਮਾਰੀਆਂ ਗਈਆਂ। ਹਮਲਾਵਰ ਸੀਸੀਟੀਵੀ ਵਿੱਚ ਕੈਦ ਹੋ ਗਏ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ […]
Amritpal Singh
By : Updated On: 19 Apr 2026 16:04:PM
ਤਰਨਤਾਰਨ ‘ਚ ਕਿਸਾਨ ਦਾ ਕਤਲ, ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ

TarnTaran Farmer Murder: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ‘ਚ ਇੱਕ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਿਸਾਨ ਦੀ ਪਛਾਣ 60 ਸਾਲਾ ਆਤਮਾ ਸਿੰਘ ਵੱਜੋਂ ਹੋਈ ਹੈ, ਜਿਸ ਨੂੰ ਮੁਲਜ਼ਮਾਂ ਵੱਲੋਂ ਘਰੋਂ ਬੁਲਾ ਕੇ ਗੋਲੀਆਂ (Farmer Murder) ਮਾਰੀਆਂ ਗਈਆਂ। ਹਮਲਾਵਰ ਸੀਸੀਟੀਵੀ ਵਿੱਚ ਕੈਦ ਹੋ ਗਏ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਮੋਟਰਸਾਈਕਲ ਸਵਾਰਾਂ ਨੇ ਘਰੋਂ ਬੁਲਾ ਕੇ ਮਾਰੀਆਂ ਗੋਲੀਆਂ

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਤਮਾ ਸਿੰਘ ਆਪਣੇ ਘਰ ਵਿੱਚ ਮੌਜੂਦ ਸੀ, ਇਸ ਦੌਰਾਨ ਦੋ ਹਮਲਾਵਰਾਂ ਨੇ ਉਸ ਨੂੰ ਘਰੋਂ ਬੁਲਾਇਆ, ਜਿਵੇਂ ਹੀ ਉਹ ਬਾਹਰ ਦਰਵਾਜ਼ੇ ਕੋਲ ਪਹੁੰਚਿਆ ਤਾਂ ਉਸ ਨੂੰ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਆਤਮਾ ਸਿੰਘ ਦੇ ਮੱਥੇ ਵਿੱਚ ਜਾ ਵੱਜੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਉਪਰੰਤ ਦੋਵੇਂ ਹਮਲਾਵਰ ਮੋਟਰਸਾਈਲ ‘ਤੇ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਆਤਮਾ ਸਿੰਘ, ਪੰਜਾਬ ਰੋਡਵੇਜ਼ ਤੋਂ ਸੇਵਾ ਮੁਕਤ ਹੋਇਆ ਸੀ। ਉਹ ਆਪਣੇ ਪਿਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਿਆ। ਘਟਨਾ ‘ਚ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਗਲੀ ਵਿੱਚ ਕੁੱਝ ਲੋਕਾਂ ਕੋਲੋਂ ਕੁੱਝ ਪੁੱਛਦੇ ਵੀ ਵਿਖਾਈ ਦੇ ਰਹੇ ਹਨ।

ਪੁਲਿਸ (TarnTaran Police) ਨੇ ਸੀਸੀਟੀਵੀ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad