Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਊਧਮਪੁਰ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟ ਗਈ ਬੱਸ, 15 ਯਾਤਰੀਆਂ ਦੀ ਮੌਤ; 20 ਜ਼ਖਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਰਾਮਨਗਰ ਖੇਤਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਖਗੋਟ ਖੇਤਰ ‘ਚ ਇੱਕ ਬੱਸ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ ਮੌਕੇ ‘ਤੇ ਹੀ 15 ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ‘ਚ 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਪ੍ਰਸ਼ਾਸਨ ਨੇ ਤੁਰੰਤ ਰਾਹਤ ਤੇ […]
Nishant Malyan
By : Updated On: 20 Apr 2026 11:45:AM
ਊਧਮਪੁਰ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟ ਗਈ ਬੱਸ, 15 ਯਾਤਰੀਆਂ ਦੀ ਮੌਤ; 20 ਜ਼ਖਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਰਾਮਨਗਰ ਖੇਤਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਖਗੋਟ ਖੇਤਰ ‘ਚ ਇੱਕ ਬੱਸ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ ਮੌਕੇ ‘ਤੇ ਹੀ 15 ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ‘ਚ 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ।

ਇਸ਼ਤਿਹਾਰ

ਘਟਨਾ ਦੀ ਜਾਣਕਾਰੀ ਮਿਲਦੇ ਹੀ, ਪ੍ਰਸ਼ਾਸਨ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਈ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਤੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਜਾ ਗਿਆ। ਮ੍ਰਿਤਕਾਂ ਕਿ ਮੌਤਾਂ ਦੀ ਗਿਣਤੀ ਵਧਣ ਦਾ ਡਰ ਜਤਾਇਆ ਜਾ ਰਿਹਾ ਹੈ। ਸਥਾਨਕ ਲੋਕ ਤੇ ਬਚਾਅ ਟੀਮਾਂ ਘਟਨਾ ਸਥਾਨ ‘ਤੇ ਰਾਹਤ ਕਾਰਜਾਂ ‘ਚ ਰੁੱਝੀਆਂ ਹੋਈਆਂ ਹਨ।

ਹਾਦਸੇ ‘ਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੀ ਪੋਸਟ
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਊਧਮਪੁਰ ਦੇ ਰਾਮਨਗਰ ‘ਚ ਹੋਏ ਭਿਆਨਕ ਬੱਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਤੇ ਚੱਲ ਰਹੇ ਬਚਾਅ ਕਾਰਜਾਂ ਬਾਰੇ ਵੇਰਵੇ ਸਾਂਝੇ ਕੀਤੇ ਹਨ। ਸੋਸ਼ਲ ਮੀਡੀਆ (X) ‘ਤੇ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਊਧਮਪੁਰ ਦੇ ਡਿਪਟੀ ਕਮਿਸ਼ਨਰ (ਡੀਸੀ) ਨਾਲ ਗੱਲ ਕੀਤੀ ਹੈ ਤੇ ਪੁਸ਼ਟੀ ਕੀਤੀ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਤੇ ਜਵਾਬਦੇਹ ਹੈ।

ਜਿਤੇਂਦਰ ਸਿੰਘ ਨੇ ਲਿਖਿਆ, “ਕਨੋਤ ਪਿੰਡ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੁਣੇ ਹੀ ਊਧਮਪੁਰ ਦੇ ਡੀਸੀ, ਮਿੰਗਾ ਸ਼ੇਰਪਾ ਨਾਲ ਗੱਲ ਕੀਤੀ। ਰਾਮਨਗਰ ਤੋਂ ਊਧਮਪੁਰ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਰਾਹਤ ਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ ਹਨ।
“ਇਹ ਖਦਸ਼ਾ ਹੈ ਕਿ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਸਕਦੀ ਹੈ। ਮੌਕੇ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ ਤੇ ਗੰਭੀਰ ਜ਼ਖਮੀਆਂ ਨੂੰ ਹਵਾਈ ਜਹਾਜ਼ ਰਾਹੀਂ ਲਿਜਾਣ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਮੈਂ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਰਾਜਿੰਦਰ ਸ਼ਰਮਾ ਦੀ ਅਗਵਾਈ ਵਾਲੀ ਸਥਾਨਕ ਵਰਕਰਾਂ ਦੀ ਸਾਡੀ ਟੀਮ ਨਾਲ ਲਗਾਤਾਰ ਸੰਪਰਕ ‘ਚ ਹਾਂ।

Read Latest News and Breaking News at Daily Post TV, Browse for more News

Ad
Ad

Punjab District News