Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ਚ ਲੂ (Heat Wave) ਤੇ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ਚ ਲੂ (Heat Wave) ਤੇ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ।

ਇਸ ਵਿਚਕਾਰ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲੂ (Heat Wave) ਨੂੰ ਲੈ ਕੇ ਪਬਲਿਕ ਐਡਵਾਈਜਰੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਕਿ ਸਾਨੂੰ ਐਡਵਾਈਜਰੀ ਅਨੁਸਾਰ ਕੀ ਕਰਨਾ ਚਾਹੀਦਾ ਹੈ ਤੇ ਕਿੰਨਾ ਗੱਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ?

ਲੂ ਤੋਂ ਬਚਣ ਲਈ ਕੀ ਕਰਨਾ ਹੈ?
ਖਾਣ-ਪੀਣ ਦਾ ਧਿਆਨ
ਵਾਰ-ਵਾਰ ਪਾਣੀ ਪੀਓ, ਭਾਵੇਂ ਤੁਹਾਨੂੰ ਪਿਆਸ ਨਾ ਵੀ ਹੋਵੇ ਤਾਂ ਵੀ ਪਾਣੀ ਪੀਂਦੇ ਰਹੋ।

ਯਾਤਰਾ ਕਰਦੇ ਸਮੇਂ ਪੀਣ ਵਾਲਾ ਪਾਣੀ ਆਪਣੇ ਨਾਲ ਰੱਖੋ।

ਤਰਜੀਹੀ ਤੌਰ ‘ਤੇ ਪਾਣੀ, ਨਿੰਬੂ ਪਾਣੀ (ਨਿੰਬੂ ਪਾਣੀ), ਲੱਸੀ, ਛਾਛ, ਜਲਜੀਰਾ, ਆਮ ਪੰਨਾ, ਨਾਰੀਅਲ ਪਾਣੀ ਜਾਂ ਹੋਰ ਸਥਾਨਕ ਤੌਰ ‘ਤੇ ਉਪਲਬਧ ਕੁਦਰਤੀ ਪੀਣ ਵਾਲੇ ਪਦਾਰਥ ਲਓ।

ਤਰਬੂਜ, ਖਰਬੂਜ਼ਾ, ਖੀਰਾ, ਸੰਤਰਾ, ਸਲਾਦ ਆਦਿ ਵਰਗੇ ਮੌਸਮੀ ਫਲ ਤੇ ਸਬਜ਼ੀਆਂ ਖਾਓ।

ਢੱਕੇ ਰਹੋ
ਸੂਰਜ ਦੇ ਸਿੱਧੇ ਸੰਪਰਕ ਤੋਂ ਬਚੋ।

ਚੰਗੀ ਤਰ੍ਹਾਂ ਹਵਾਦਾਰ ਤੇ ਠੰਢੀਆਂ ਥਾਵਾਂ ‘ਤੇ ਘਰ ਦੇ ਅੰਦਰ ਰਹੋ।

ਪਤਲੇ ਢਿੱਲੇ, ਸੂਤੀ ਕੱਪੜੇ ਪਹਿਨੋ ਤਰਜੀਹੀ ਤੌਰ ‘ਤੇ ਹਲਕੇ ਰੰਗ ਦੇ ਕੱਪੜੇ ਪਹਿਨੋ।

ਆਪਣਾ ਸਿਰ ਢੱਕੋ। ਛੱਤਰੀ, ਟੋਪੀ ਆਦਿ ਦੀ ਵਰਤੋਂ ਕਰੋ।

ਧੁੱਪ ‘ਚ ਬਾਹਰ ਜਾਂਦੇ ਸਮੇਂ ਜੁੱਤੇ ਪਹਿਨੋ।

ਦਿਨ ਵੇਲੇ ਆਪਣੇ ਘਰ ਦੀਆਂ ਖਿੜਕੀਆਂ ਤੇ ਪਰਦੇ ਬੰਦ ਰੱਖੋ ਤੇ ਰਾਤ ਨੂੰ ਉਨ੍ਹਾਂ ਨੂੰ ਖੋਲ੍ਹੋ।

ਇਨ੍ਹਾਂ ਲੋਕਾਂ ਦੀ ਸਿਹਤ ਸੰਭਾਲ ਕਰੋ
ਬੱਚੇ ਤੇ ਛੋਟੇ ਬੱਚੇ

ਗਰਭਵਤੀ ਔਰਤਾਂ

ਬਾਹਰ ਕੰਮ ਕਰਨ ਵਾਲੇ ਲੋਕ।

ਮਾਨਸਿਕ ਬਿਮਾਰੀ ਵਾਲੇ ਲੋਕ।

ਉਹ ਲੋਕ ਜੋ ਸਰੀਰਕ ਤੌਰ ‘ਤੇ ਬਿਮਾਰ ਹਨ, ਖਾਸ ਕਰਕੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲੇ।

ਬਜ਼ੁਰਗ ਜਾਂ ਬਿਮਾਰ ਲੋਕ ਜੋ ਇਕੱਲੇ ਰਹਿੰਦੇ ਹਨ।

ਕੀ ਨਹੀਂ ਕਰਨਾ ਹੈ?
ਜਦੋਂ ਤੱਕ ਜ਼ਰੂਰੀ ਨਾ ਹੋਵੇ ਧੁੱਪ ‘ਚ ਬਾਹਰ ਨਾ ਨਿਕਲੋ।

ਦੁਪਹਿਰ ਨੂੰ ਬਾਹਰ ਸਖ਼ਤ ਗਤੀਵਿਧੀਆਂ ਤੋਂ ਬਚੋ।

ਸ਼ਰਾਬ, ਚਾਹ, ਕੌਫੀ ਤੇ ਕਾਰਬੋਨੇਟਿਡ ਸਾਫਟ ਡਰਿੰਕਸ ਜਾਂ ਵੱਡੀ ਮਾਤਰਾ ‘ਚ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਬਚੋ, ਕਿਉਂਕਿ ਇਹ ਸਰੀਰ ਦੇ ਤਰਲ ਪਦਾਰਥਾਂ ਦਾ ਨੁਕਸਾਨ ਕਰਦੇ ਹਨ ਜਾਂ ਪੇਟ ‘ਚ ਕੜਵੱਲ ਦਾ ਕਾਰਨ ਬਣ ਸਕਦੇ ਹਨ।

ਬਾਸੀ ਭੋਜਨ ਨਾ ਖਾਓ।

ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ‘ਚ ਨਾ ਛੱਡੋ।

21, 22 ਤੇ 23 ਅਪ੍ਰੈਲ ਨੂੰ ਯੈਲੋ ਅਲਰਟ
21 ਅਪ੍ਰੈਲ- ਮੌਸਮ ਵਿਗਿਆਨ ਕੇਂਦਰ ਵੱਲੋਂ ਸੰਗਰੂਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਯਾਨੀ ਕਿ ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

22 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

23 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News