ਯੁੱਧ ਨਸ਼ਿਆਂ ਵਿਰੁੱਧ ਦੇ 415ਵੇਂ ਦਿਨ, 3.9 ਕਿਲੋਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ

Punjab crime control; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]
Jaspreet Singh
By : Updated On: 20 Apr 2026 19:12:PM
ਯੁੱਧ ਨਸ਼ਿਆਂ ਵਿਰੁੱਧ ਦੇ 415ਵੇਂ ਦਿਨ, 3.9 ਕਿਲੋਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ

Punjab crime control; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ।

ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 67 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 415ਵੇਂ ਦਿਨ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਗ੍ਰਾਮ ਹੈਰੋਇਨ, 393 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 415 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,803 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad