Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ-ਹਰਪਾਲ ਸਿੰਘ ਚੀਮਾ

Punjab assembly bill unanimous; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ‘ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ-ਹਰਪਾਲ ਸਿੰਘ ਚੀਮਾ
Harpal Singh Cheema

Punjab assembly bill unanimous; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ‘ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ।

ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇੱਕ ਸਮਾਰੋਹ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਪੰਥ ਦੇ ਨਾਮ ‘ਤੇ ਸਰਕਾਰਾਂ ਬਣਾਉਣ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਚੋਂ ਗ਼ੈਰਹਾਜ਼ਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਆਪਣੀ ਸਹਿਮਤੀ ਵੀ ਨਹੀਂ ਦਿੱਤੀ, ਜਿਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਿਹੜੀ ਪਾਰਟੀ ਨੇ ਪੰਥ ਦੇ ਨਾਮ ‘ਤੇ ਪੰਜਾਬ ‘ਚ ਰਾਜ ਕੀਤਾ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਉਨ੍ਹਾਂ ਦੇ ਰਾਜ ਸਮੇਂ ਹੀ ਹੋਈਆਂ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ 1986 ‘ਚ ਪੰਥ ਦੇ ਨਾਮ ‘ਤੇ ਬਣੀ ਸਰਕਾਰ ਦੇ ਸਮੇਂ ਹੋਈ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਬੇਅਦਬੀ ਕਾਂਡ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸਮੇਂ 5 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਤੇ ਇਨਸਾਫ ਮੰਗਣ ਲਈ ਇਕੱਠੇ ਹੋਏ ਲੋਕਾਂ ‘ਤੇ ਗੋਲੀ ਚੱਲੀ ਜਿਸ ਕਰਕੇ ਚਾਰ ਨੌਜਵਾਨਾਂ ਮਾਰੇ ਗਏ ਸਨ। ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਇਸ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਵਾਲੀ ਐਕਸ਼ਨ ਟੇਕਨ ਰਿਪੋਰਟ ਹੀ ਗੁੰਮ ਕਰ ਦਿੱਤੀ ਗਈ।

ਹਰਪਾਲ ਸਿੰਘ ਚੀਮਾ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਸੇ ਪਾਰਟੀ ਨੇ ਇਸ ਬੇਅਦਬੀ ਸਮੇਂ ਤਾਇਨਾਤ ਅਫ਼ਸਰਾਂ ਨੂੰ ਟਿੱਕਟਾਂ ਦੇ ਕੇ ਨਿਵਾਜਿਆ ਅਤੇ ਫੇਰ 2015 ‘ਚ ਵੀ ਨਕੋਦਰ ਤਰਜ ‘ਤੇ ਦੁਬਾਰਾ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਵਾਪਰੇ ਪਰੰਤੂ ਕੋਈ ਇਨਸਾਫ਼ ਨਹੀਂ ਮਿਲਿਆ ਸੀ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਉਸ ਗੋਲੀ ਤੇ ਬੇਅਦਬੀ ਕਾਂਡ ਦਾ ਚਲਾਨ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਸਮੇਂ ਦੇ ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ ਅਤੇ ਡੀ.ਜੀ.ਪੀ. ਰਹੇ ਵਿਅਕਤੀਆਂ ਨੂੰ ਆਪਣੀ ਜਮਾਨਤ ਕਰਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ ਵਿੱਚ ਹੀ ਸ੍ਰੀ ਅਕਾਲ ਤਖ਼ਤ ਵਲੋਂ ਮਿਲਿਆ ਫ਼ਖ਼ਰ-ਏ-ਕੌਮ ਦਾ ਅਵਾਰਡ ਵੀ ਇਨ੍ਹਾਂ ਕੋਲੋਂ ਵਾਪਸ ਲਿਆ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News