Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਗਰੀਬ ਪਰਿਵਾਰ ਦੇ ਸੁਪਨਿਆਂ ਨੂੰ ਲੱਗੀ ਅੱਗ, ਕੁੜੀ ਲਈ ਜੋੜਿਆ ਦਾਜ ਦਾ ਸਮਾਨ ਸੜ ਕੇ ਸੁਆਹ

Malout village fire incident; ਮਲੋਟ ਦੇ ਨੇੜਲੇ ਪਿੰਡ ਜੰਡਵਾਲਾ ਚੜਤ ਸਿੰਘ ਵਿੱਚ ਇੱਕ ਗਰੀਬ ਪਰਿਵਾਰ ਉੱਤੇ ਵੱਡੀ ਮੁਸੀਬਤ ਟੁੱਟ ਪਈ ਹੈ। ਕੁੜੀ ਦੇ ਵਿਆਹ ਲਈ ਮੁਸ਼ਕਿਲਾਂ ਨਾਲ ਜੋੜਿਆ ਦਾਜ ਦਾ ਸਮਾਨ ਅੱਗ ਦੀ ਭੇਟ ਚੜ੍ਹ ਗਿਆ ਹੈ।ਘਰ ਵਿੱਚ ਲੱਗੀ ਭਿਆਨਕ ਅੱਗ ਕਾਰਨ ਸਾਰਾ ਘਰੇਲੂ ਸਮਾਨ ਵੀ ਸੜ ਕੇ ਰਾਖ ਹੋ ਗਿਆ। ਪੀੜਿਤ ਪਰਿਵਾਰ ਹੁਣ ਸਰਕਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਰੀਬ ਪਰਿਵਾਰ ਦੇ ਸੁਪਨਿਆਂ ਨੂੰ ਲੱਗੀ ਅੱਗ, ਕੁੜੀ ਲਈ ਜੋੜਿਆ ਦਾਜ ਦਾ ਸਮਾਨ ਸੜ ਕੇ ਸੁਆਹ

Malout village fire incident; ਮਲੋਟ ਦੇ ਨੇੜਲੇ ਪਿੰਡ ਜੰਡਵਾਲਾ ਚੜਤ ਸਿੰਘ ਵਿੱਚ ਇੱਕ ਗਰੀਬ ਪਰਿਵਾਰ ਉੱਤੇ ਵੱਡੀ ਮੁਸੀਬਤ ਟੁੱਟ ਪਈ ਹੈ। ਕੁੜੀ ਦੇ ਵਿਆਹ ਲਈ ਮੁਸ਼ਕਿਲਾਂ ਨਾਲ ਜੋੜਿਆ ਦਾਜ ਦਾ ਸਮਾਨ ਅੱਗ ਦੀ ਭੇਟ ਚੜ੍ਹ ਗਿਆ ਹੈ।ਘਰ ਵਿੱਚ ਲੱਗੀ ਭਿਆਨਕ ਅੱਗ ਕਾਰਨ ਸਾਰਾ ਘਰੇਲੂ ਸਮਾਨ ਵੀ ਸੜ ਕੇ ਰਾਖ ਹੋ ਗਿਆ।

ਪੀੜਿਤ ਪਰਿਵਾਰ ਹੁਣ ਸਰਕਾਰ ਅਤੇ ਸਮਾਜ ਸੇਵੀਆਂ ਕੋਲ ਮਦਦ ਦੀ ਅਪੀਲ ਕਰ ਰਿਹਾ ਹੈ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਸਮੇਂ ਬਿਜਲੀ ਦਾ ਕੱਟ ਲੱਗਿਆ ਹੋਇਆ ਸੀ ਅਤੇ ਇਸ ਦੌਰਾਨ ਅਚਾਨਕ ਘਰ ਵਿੱਚ ਅੱਗ ਭੜਕ ਉੱਠੀ।

ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਘਰ ਅੰਦਰ ਪਿਆ ਸਾਰਾ ਸਮਾਨ ਕੁਝ ਹੀ ਸਮੇਂ ਵਿੱਚ ਸੜ ਕੇ ਸੁਆਹ ਹੋ ਗਿਆ। ਪਰਿਵਾਰ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਧੀ ਦੇ ਵਿਆਹ ਲਈ ਬੜੀ ਮੁਸ਼ਕਿਲ ਨਾਲ ਹੌਲੀ-ਹੌਲੀ ਕਰਕੇ ਦਾਜ ਦਾ ਸਮਾਨ ਇਕੱਠਾ ਕੀਤਾ ਸੀ, ਪਰ ਅੱਗ ਨੇ ਉਹ ਸਾਰੇ ਸੁਪਨੇ ਵੀ ਸਾੜ ਦਿੱਤੇ। ਪੀੜਿਤ ਪਰਿਵਾਰ ਮੁਤਾਬਕ ਘਰ ਦਾ ਗੁਜਾਰਾ ਪਹਿਲਾਂ ਹੀ ਬਹੁਤ ਔਖੇ ਹਾਲਾਤਾਂ ਵਿੱਚ ਚੱਲ ਰਿਹਾ ਸੀ ਅਤੇ ਹੁਣ ਇਸ ਵੱਡੇ ਨੁਕਸਾਨ ਤੋਂ ਬਾਅਦ ਉਹ ਮੁੜ ਸਮਾਨ ਬਣਾਉਣ ਦੇ ਯੋਗ ਨਹੀਂ ਹਨ। ਪਰਿਵਾਰ ਨੇ ਪ੍ਰਸ਼ਾਸਨ, ਸਮਾਜ ਸੇਵੀਆਂ ਅਤੇ ਇਲਾਕਾ ਵਾਸੀਆਂ ਕੋਲ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਉਹਨਾਂ ਦੀ ਧੀ ਦੇ ਵਿਆਹ ਅਤੇ ਘਰ ਦੇ ਦੁਬਾਰਾ ਗੁਜਾਰੇ ਲਈ ਸਹਾਇਤਾ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News