‘AAP’ ਨੂੰ ਵੱਡਾ ਸਿਆਸੀ ਝਟਕਾ! ਅਮਨਦੀਪ ਭਾਨੀ ਸਮਰਥਕਾਂ ਸਮੇਤ BJP ‘ਚ ਸ਼ਾਮਿਲ
Fatehgarh Sahib political news; ਫਤਿਹਗੜ੍ਹ ਸਾਹਿਬ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਅਮਨਦੀਪ ਭਾਨੀ, ਸੋਸ਼ਲ ਮੀਡੀਆ ਬਲਾਕ ਪ੍ਰਧਾਨ ਅਤੇ ਸੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਗਗਨਦੀਪ ਕੌਰ ਆਪਣੇ ਵੱਡੀ ਗਿਣਤੀ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ।
ਸਰਹਿੰਦ ਦੇ ਭੱਟੀ ਫਾਰਮ ਵਿਖੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਮਿਹਨਤੀ ਆਗੂਆਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਅਮਨਦੀਪ ਭਾਨੀ ਨੇ ਕਿਹਾ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਵਰਕਰਾਂ ਦੀ ਸੁਣਵਾਈ ਨਹੀਂ ਹੋਵੇਗੀ ਅਤੇ ਇਲਾਕੇ ਦਾ ਵਿਕਾਸ ਨਹੀਂ ਹੋਵੇਗਾ, ਤਾਂ ਪਾਰਟੀ ਨਾਲ ਜੁੜੇ ਰਹਿਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।