ਮੋਹਾਲੀ Airport Road ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਤੇਜ਼ ਰਫ਼ਤਾਰ ਵਾਹਨ ਨੇ ਮਹਿਲਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮਹਿਲਾ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ […]
Amritpal Singh
By : Updated On: 21 Apr 2026 10:16:AM
ਮੋਹਾਲੀ Airport Road ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਤੇਜ਼ ਰਫ਼ਤਾਰ ਵਾਹਨ ਨੇ ਮਹਿਲਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮਹਿਲਾ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ। ਇਸ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਸ ਹਾਦਸੇ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਨੇ ਏਅਰਪੋਰਟ ਰੋਡ ‘ਤੇ ਤੇਜ਼ ਰਫ਼ਤਾਰ ਵਾਹਨਾਂ ‘ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad