Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

Punjab Government Debt: ਕਰਜ਼ੇ ਦੀ ਦਲਦਲ ‘ਚ ਪੰਜਾਬ; ਸਰਕਾਰ ਨੇ ਮੁੜ ਲਿਆ 1300 ਕਰੋੜ ਦਾ ਕਰਜ਼

Punjab Government Debt: ਪੰਜਾਬ ਸਰਕਾਰ ਲਗਾਤਾਰ ਹੀ ਕਰਜ਼ੇ ਦੀ ਦਲਦਲ ਵਿੱਚ ਫਸਦੀ ਨਜ਼ਰ ਆ ਰਹੀ ਹੈ ਅਤੇ ਹਰ ਮਹੀਨੇ ਹੀ ਸਰਕਾਰ ਵੱਲੋਂ ਲਗਾਤਾਰ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਵੱਲੋਂ ਕਰਜ਼ਾ ਲਿਆ ਗਿਆ ਹੈ। ਸਰਕਾਰ ਵੱਲੋਂ 21 ਅਪ੍ਰੈਲ ਨੂੰ ਮਾਰਕਿਟ ਚੋਂ 1300 ਕਰੋੜ ਰੁਪਏ ਦਾ ਕਰਜ਼ਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Government Debt: ਕਰਜ਼ੇ ਦੀ ਦਲਦਲ ‘ਚ ਪੰਜਾਬ; ਸਰਕਾਰ ਨੇ ਮੁੜ ਲਿਆ 1300 ਕਰੋੜ ਦਾ ਕਰਜ਼

Punjab Government Debt: ਪੰਜਾਬ ਸਰਕਾਰ ਲਗਾਤਾਰ ਹੀ ਕਰਜ਼ੇ ਦੀ ਦਲਦਲ ਵਿੱਚ ਫਸਦੀ ਨਜ਼ਰ ਆ ਰਹੀ ਹੈ ਅਤੇ ਹਰ ਮਹੀਨੇ ਹੀ ਸਰਕਾਰ ਵੱਲੋਂ ਲਗਾਤਾਰ ਨਵਾਂ ਕਰਜ਼ਾ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਵੱਲੋਂ ਕਰਜ਼ਾ ਲਿਆ ਗਿਆ ਹੈ। ਸਰਕਾਰ ਵੱਲੋਂ 21 ਅਪ੍ਰੈਲ ਨੂੰ ਮਾਰਕਿਟ ਚੋਂ 1300 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ।

ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਿਛਲੇ 20 ਦਿਨਾਂ ਵਿੱਚ ਸਰਕਾਰ ਵੱਲੋਂ ਇਹ ਦੂਜੀ ਵਾਰ ਕਰਜ਼ ਲਿਆ ਗਿਆ ਹੈ ਅਤੇ ਪਹਿਲਾਂ 2 ਅਪ੍ਰੈਲ ਨੂੰ 1500 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਓਪਨ ਮਾਰਕਿਟ ਵਿੱਚੋਂ ਲੈ ਚੁੱਕੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 31 ਜਨਵਰੀ ਨੂੰ 1 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਸੀ। ਇਹ ਕਰਜਾ ਸਰਕਾਰ ਨੇ ਸਰਕਾਰੀ ਸਟਾਕ ਗਹਿਣੇ ਰੱਖ ਕੇ ਲਿਆ ਸੀ।

ਕਾਬਿਲੇਗੌਰ ਹੈ ਕਿ 31 ਜਨਵਰੀ ਨੂੰ ਲਿਆ ਹੋਇਆ ਕਰਜ਼ੇ ਲਈ ਸਾਲ 2038 ਤੱਕ ਕਿਸ਼ਤਾਂ ਭਰਨੀਆਂ ਹੋਣਗੀਆਂ। ਪੰਜਾਬ ਸਰਕਾਰ ਪਹਿਲਾਂ ਵੀ ਕਈ ਵਾਰ ਕਰਜ਼ਾ ਲੈ ਚੁੱਕੀ ਹੈ। ਇਸ ਸਮੇਂ ਪੰਜਾਬ ਕਰਜ਼ ਲੈਣ ’ਚ ਦੂਜੇ ਨੰਬਰ ’ਤੇ ਹੈ। ਨਾਲ ਹੀ ਪੰਜਾਬ ’ਤੇ ਇਸ ਸਮੇਂ 4 ਲੱਖ ਕਰੋੜ ਦਾ ਕਰਜ਼ਾ ਹੈ।

Read Latest News and Breaking News at Daily Post TV, Browse for more News

Ad
Ad

Punjab District News