Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਸੋਨਮ ਬਾਜਵਾ ਦੀ ਨਵੀਂ ਫਿਲਮ ਵਿਵਾਦਾਂ ‘ਚ ਘਿਰੀ, ਅਦਾਲਤ ਨੇ ਰਿਲੀਜ਼ ‘ਤੇ ਲਗਾਈ ਰੋਕ

Sonam Bajwa Film Release Controversy; ਚੰਡੀਗੜ੍ਹ ਵਿੱਚ ਅਦਾਕਾਰਾ ਸੋਨਮ ਬਾਜਵਾ ਦੀ ਫਿਲਮ ‘ਪਿੱਟ ਸਿਆਪਾ’ ਵਿਵਾਦਾਂ ਵਿੱਚ ਘਿਰ ਗਈ ਹੈ। ਕਾਪੀਰਾਈਟ ਵਿਵਾਦ ਦੇ ਚਲਦੇ ਚੰਡੀਗੜ੍ਹ ਅਦਾਲਤ ਨੇ ਫਿਲਮ ਦੀ ਰਿਲੀਜ਼ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਹ ਫਿਲਮ 1 ਮਈ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣੀ ਸੀ। ਜਾਣਕਾਰੀ ਅਨੁਸਾਰ ਲੇਖਕ ਰਾਜਨ ਨੰਦਨ ਦਾ ਦਾਅਵਾ ਹੈ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੋਨਮ ਬਾਜਵਾ ਦੀ ਨਵੀਂ ਫਿਲਮ ਵਿਵਾਦਾਂ ‘ਚ ਘਿਰੀ, ਅਦਾਲਤ ਨੇ ਰਿਲੀਜ਼ ‘ਤੇ ਲਗਾਈ ਰੋਕ

Sonam Bajwa Film Release Controversy; ਚੰਡੀਗੜ੍ਹ ਵਿੱਚ ਅਦਾਕਾਰਾ ਸੋਨਮ ਬਾਜਵਾ ਦੀ ਫਿਲਮ ‘ਪਿੱਟ ਸਿਆਪਾ’ ਵਿਵਾਦਾਂ ਵਿੱਚ ਘਿਰ ਗਈ ਹੈ। ਕਾਪੀਰਾਈਟ ਵਿਵਾਦ ਦੇ ਚਲਦੇ ਚੰਡੀਗੜ੍ਹ ਅਦਾਲਤ ਨੇ ਫਿਲਮ ਦੀ ਰਿਲੀਜ਼ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਹ ਫਿਲਮ 1 ਮਈ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣੀ ਸੀ।

ਜਾਣਕਾਰੀ ਅਨੁਸਾਰ ਲੇਖਕ ਰਾਜਨ ਨੰਦਨ ਦਾ ਦਾਅਵਾ ਹੈ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ ਲਿਖੀ ਹੋਈ ਸਕ੍ਰਿਪਟ ’ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਇਹ ਸਕ੍ਰਿਪਟ ਸਾਲ 2021 ਵਿੱਚ ਰਜਿਸਟਰ ਕਰਵਾਈ ਗਈ ਸੀ।

27 ਮਾਰਚ 2026 ਨੂੰ ਜਦੋਂ ਫਿਲਮ ‘ਪਿੱਟ ਸਿਆਪਾ’ ਦਾ ਪ੍ਰੋਮੋ ਰਿਲੀਜ਼ ਹੋਇਆ, ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਫਿਲਮ ਦੀ ਕਹਾਣੀ ਉਨ੍ਹਾਂ ਦੀ ਸਕ੍ਰਿਪਟ ਨਾਲ ਕਾਫ਼ੀ ਹੱਦ ਤੱਕ ਮਿਲਦੀ ਹੈ। ਇਸ ਤੋਂ ਬਾਅਦ 1 ਅਪ੍ਰੈਲ 2026 ਨੂੰ ਉਨ੍ਹਾਂ ਵੱਲੋਂ ਫਿਲਮ ਨਾਲ ਜੁੜੇ ਪੱਖਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ।

ਮਾਮਲਾ ਵਧਣ ’ਤੇ ਚੰਡੀਗੜ੍ਹ ਅਦਾਲਤ ਵਿੱਚ ਕਾਪੀਰਾਈਟ ਸਬੰਧੀ ਯਾਚਿਕਾ ਦਾਇਰ ਕੀਤੀ ਗਈ। ਮੁੱਢਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਹੋਵੇਗੀ, ਜਿੱਥੇ ਅਦਾਲਤ ਅਗਲੀ ਕਾਰਵਾਈ ਬਾਰੇ ਫੈਸਲਾ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News