ਭਿਆਨਕ ਸੜਕ ਹਾਦਸਾ! ਬੇਕਾਬੂ ਕਾਰ ਦੀ ਟਿੱਪਰ ਨਾਲ ਹੋਈ ਜਬਰਦਸਤ ਟੱਕਰ, 1 ਵਿਅਕਤੀ ਦੀ ਮੌਕੇ ’ਤੇ ਹੀ ਹੋਈ ਮੌਤ

Gurdaspur road accident; ਗੁਰਦਾਸਪੁਰ ਦੇ ਬਰਿਆਰ ਬਾਈਪਾਸ ਨੇੜੇ ਪਿੰਡ ਰਾਮ ਨਗਰ ਭੂਣ ਦੇ ਬਾਹਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਵਿਅਕਤੀ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਮੌਖੇ ਦੇ ਰਹਿਣ ਵਾਲੇ ਸਨ ਅਤੇ ਸਵਿਫਟ ਡਿਜ਼ਾਇਰ ਕਾਰ ਵਿੱਚ ਸਫ਼ਰ ਕਰ […]
Jaspreet Singh
By : Updated On: 21 Apr 2026 20:28:PM
ਭਿਆਨਕ ਸੜਕ ਹਾਦਸਾ! ਬੇਕਾਬੂ ਕਾਰ ਦੀ ਟਿੱਪਰ ਨਾਲ ਹੋਈ ਜਬਰਦਸਤ ਟੱਕਰ, 1 ਵਿਅਕਤੀ ਦੀ ਮੌਕੇ ’ਤੇ ਹੀ ਹੋਈ ਮੌਤ

Gurdaspur road accident; ਗੁਰਦਾਸਪੁਰ ਦੇ ਬਰਿਆਰ ਬਾਈਪਾਸ ਨੇੜੇ ਪਿੰਡ ਰਾਮ ਨਗਰ ਭੂਣ ਦੇ ਬਾਹਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਵਿਅਕਤੀ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਮੌਖੇ ਦੇ ਰਹਿਣ ਵਾਲੇ ਸਨ ਅਤੇ ਸਵਿਫਟ ਡਿਜ਼ਾਇਰ ਕਾਰ ਵਿੱਚ ਸਫ਼ਰ ਕਰ ਰਹੇ ਸਨ। ਰਸਤੇ ਵਿੱਚ ਅਚਾਨਕ ਕਾਰ ਦਾ ਇੱਕ ਟਾਇਰ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਡਿਵਾਈਡਰ ਪਾਰ ਕਰਕੇ ਸਾਹਮਣੇ ਪਾਸੇ ਤੋਂ ਆ ਰਹੇ ਇੱਕ ਟਿੱਪਰ ਨਾਲ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਦੁਰਘਟਨਾ ਵਿੱਚ ਸੁਖਬੀਰ ਸਿੰਘ (ਨਿਵਾਸੀ ਪਿੰਡ ਮੌਖੇ) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖਮੀ ਵਿਅਕਤੀ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਆਪਣੀ ਜ਼ਮੀਨ ਦਾ ਸੌਦਾ ਕਰਕੇ ਵਾਪਸ ਆਪਣੇ ਪਿੰਡ ਵੱਲ ਪਰਤ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad