Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

AAP ਨੂੰ ਵੱਡਾ ਝਟਕਾ! ਮੀਡੀਆ ਇੰਚਾਰਜ ਵੀਰ ਸਿੰਘ ਨੇ ਫੜਿਆ ਅਕਾਲੀ ਦਲ ਦਾ ਪੱਲਾ

ਇਸ ਸਮੇਂ ਪੰਜਾਬ ਦੇ ਵਿੱਚ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਭੱਬਾਂ ਭਾਰ ਹੋਈ ਪਈ ਹੈ। ਇਸ ਲਈ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਜੋੜ-ਤੋੜ ਲਗਾ ਰਹੀ ਹੈ। ਇਸ ਸਿਲਸਿਲੇ ਦੇ ਵਿਚਾਲੇ ਹੀ ਕਈ ਆਗੂ ਇੱਧਰ ਤੋਂ ਉੱਧਰ ਹੋ ਰਹੇ […]
Nishant Malyan
By : Updated On: 23 Apr 2026 15:40:PM
AAP ਨੂੰ ਵੱਡਾ ਝਟਕਾ! ਮੀਡੀਆ ਇੰਚਾਰਜ ਵੀਰ ਸਿੰਘ ਨੇ ਫੜਿਆ ਅਕਾਲੀ ਦਲ ਦਾ ਪੱਲਾ

ਇਸ ਸਮੇਂ ਪੰਜਾਬ ਦੇ ਵਿੱਚ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਭੱਬਾਂ ਭਾਰ ਹੋਈ ਪਈ ਹੈ। ਇਸ ਲਈ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਜੋੜ-ਤੋੜ ਲਗਾ ਰਹੀ ਹੈ। ਇਸ ਸਿਲਸਿਲੇ ਦੇ ਵਿਚਾਲੇ ਹੀ ਕਈ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। ਕਈ ਅਕਾਲੀ ਦਲ ਛੱਡ ਆਪ ‘ਚ ਜਾ ਰਿਹਾ ਹੈ ਅਤੇ ਕੋਈ ‘ਆਪ’ ਛੱਡ ਅਕਾਲੀ ਦਲ ਜਾਂ ਫਿਰ ਭਾਜਪਾ, ਕਾਂਗਰਸ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਵਿਚਾਲੇ ਹੀ ਆਪ ਨੂੰ ਮੁੜ ਤੋਂ ਇੱਕ ਹੋਰ ਝਟਕਾ ਲੱਗਿਆ ਹੈ। ਇਸ ਵਾਰ ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਨੇ ਆਪ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਗਿਆ ਹੈ। ਜਿਸ ਨੂੰ ਲੈ ਕੇ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਇਸ਼ਤਿਹਾਰ

ਅਕਾਲੀ ਦਲ ਹੋਇਆ ਹੋਰ ਮਜ਼ਬੂਤ

ਅਕਾਲੀ ਦਲ ਨੇ ਆਪਣੇ ਆਫੀਸ਼ਿਅਲ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਵੀਰ ਸਿੰਘ ਨੂੰ ਜੀ ਆਇਆਂ ਕੀਤਾ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਆਪ ਨੂੰ ਵੱਡਾ ਝਟਕਾ! ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ। ਇਹਨਾਂ ਨੂੰ ਤਜਿੰਦਰ ਸਿੰਘ ਮਿੱਡੂਖੇੜਾ ਸੀਨੀਅਰ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ, ਯੂਥ ਅਕਾਲੀ ਦਲ ਨੇ ਸ਼ਾਮਿਲ ਕਰਵਾਇਆ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਿਊਜੀਲੈਂਡ ‘ਚ ਵੱਖ ਵੱਖ ਜਗ੍ਹਾ ‘ਤੇ ਵਰਕਰ ਮਿਲਣੀਆਂ ਕਰੇਗੀ ।

ਵੀਰ ਸਿੰਘ ਦੇ ਅਕਾਲੀ ਦਲ ‘ਚ ਆਉਣ ਨਾਲ ਵਿਦੇਸ਼ੀ ਧਰਤੀ ‘ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਮਿੱਡੂਖੇੜਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਅਕਾਲੀ ਆਗੂਆਂ ਨੇ ਵੀਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪ੍ਰਵਾਸੀ ਭਾਰਤੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਨਿਯੁਕਤੀ ਅਤੇ ਆਗਾਮੀ ਪ੍ਰੋਗਰਾਮਾਂ ਨਾਲ ਨਿਊਜ਼ੀਲੈਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਭਾਵ ਵਧਣ ਦੀ ਉਮੀਦ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News