Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

‘AAP ਦੇ ਪਤਨ ਦੀ ਸ਼ੁਰੂਆਤ…, BJP ‘ਚ ਸ਼ਾਮਲ ਹੋਏ ਸਾਂਸਦਾਂ ਦਾ ਸੁਨੀਲ ਜਾਖੜ ਨੇ ਕੀਤਾ ਸਵਾਗਤ

Sunil Jakhar on AAP MPs Join BJP: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਜਿੱਥੇ ਪੰਜਾਬ ਵਿੱਚ ਪਾਰਟੀ ਨੂੰ ਮਜਬੂਤੀ ਮਿਲੇਗੀ, ਉੱਥੇ ਹੀ ਇਹ ਦੇਸ਼ ਵਿਚ ਸਭ ਤੋਂ ਛੋਟਾ ਸਮਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘AAP ਦੇ ਪਤਨ ਦੀ ਸ਼ੁਰੂਆਤ…, BJP ‘ਚ ਸ਼ਾਮਲ ਹੋਏ ਸਾਂਸਦਾਂ ਦਾ ਸੁਨੀਲ ਜਾਖੜ ਨੇ ਕੀਤਾ ਸਵਾਗਤ

Sunil Jakhar on AAP MPs Join BJP: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਜਿੱਥੇ ਪੰਜਾਬ ਵਿੱਚ ਪਾਰਟੀ ਨੂੰ ਮਜਬੂਤੀ ਮਿਲੇਗੀ, ਉੱਥੇ ਹੀ ਇਹ ਦੇਸ਼ ਵਿਚ ਸਭ ਤੋਂ ਛੋਟਾ ਸਮਾਂ ਸਰਗਰਮ ਰਹੀ ਆਪ ਪਾਰਟੀ ਦੇ ਪਤਨ ਦੀ ਸ਼ੁਰੂਆਤ ਹੈ।

ਇਸ ਸਬੰਧੀ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿੱਚ ਸੁਨੀਲ ਜਾਖੜ ਨੇ ਲਿਖਿਆ ਹੈ” ਆਪ ਦੇ ਡੁੱਬਦੇ ਜਹਾਜ਼ ਨੂੰ ਸਮਾਂ ਰਹਿੰਦੇ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਆਏ ਸਾਰੇ ਹੀ ਸਾਂਸਦਾਂ ਨੂੰ ਨਿੱਘੀ ‘ਜੀ ਆਇਆਂ ਨੂੰ’। ਆਪ ਦੇ ਮਾੜੇ ਸ਼ਾਸਨ, ਭ੍ਰਿਸ਼ਟਾਚਾਰ, ਬੇਅਮਨੀ ਕਾਰਨ ਜਿੱਥੇ ਪੰਜਾਬ ਦੇ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਉੱਥੇ ਹੀ ਪਾਰਟੀ ਵੱਲੋ ਲੋਕ ਹਿੱਤਾਂ ਦਾ ਤਿਆਗ ਕਰ ਦੇਣ ਤੋਂ ਬਾਅਦ ਇਸ ਪਾਰਟੀ ਦੇ ਅੰਦਰ ਚੰਗੇ ਲੋਕ ਵੀ ਪਾਰਟੀ ਛੱਡਣ ਲਈ ਮਜਬੂਰ ਹੋ ਰਹੇ ਹਨ।”

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਆਪ ਸਰਕਾਰ ਲੋਕ ਮਨਾਂ ਤੋਂ ਦੂਰ ਹੋ ਚੁੱਕੀ ਹੈ। ਇਸ ਅਨਾੜੀ ਸਰਕਾਰ ਕਾਰਨ ਅੱਜ ਰਾਜ ਵਿੱਚ ਬਦ-ਅਮਨੀ ਅਤੇ ਭ੍ਰਿਸ਼ਟਾਚਾਰ ਆਪਣੀ ਸਿਖਰ ਤੇ ਪਹੁੰਚ ਚੁੱਕਾ ਹੈ। ਲੋਕ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਨਹੀਂ ਕਰ ਰਹੇ। ਗੈਂਗਸਟਰਵਾਦ ਅਤੇ ਨਸ਼ੇ ਸਾਡੀ ਜਵਾਨੀ ਨੂੰ ਨਿਗਲ ਰਹੇ ਹਨ। ਜਦ ਕਿ ਆਪ ਵਿੱਚ ਰਿਮੋਟ ਕੰਟਰੋਲ ਪ੍ਰਣਾਲੀ ਚੰਗੇ ਬੰਦੇ ਨੂੰ ਕੰਮ ਨਹੀਂ ਕਰਨ ਦਿੰਦੀ ਅਤੇ ਸਾਰਾ ਨਿਯੰਤਰਣ ਇੱਕ ਕੇਂਦਰ ਤੋਂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਬਦਲਾਅ ਲਈ ਅੰਗੜਾਈ ਲੈ ਰਿਹਾ ਹੈ ਅਤੇ 2027 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਲੋਕ ਮੌਕਾ ਦੇਣਗੇ।

Read Latest News and Breaking News at Daily Post TV, Browse for more News

Ad
Ad

Punjab District News