Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Bathinda Video: ਬਠਿੰਡਾ ‘ਚ ਵਪਾਰੀ ਦਾ ਖੌਫਨਾਕ ਕਦਮ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, DSP ‘ਤੇ ਲਾਏ ਇਲਜ਼ਾਮ

Bathinda Businessman Death Video: ਬਠਿੰਡਾ ਵਿਖੇ ਇੱਕ ਵਪਾਰੀ ਵੱਲੋਂ ਪੁਲਿਸ ਅਧਿਕਾਰੀ, ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਵੱਲੋਂ ਪੈਸੇ ਲੈਣ ਦੇਣ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਜਿੱਥੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਉਥੇ ਹੀ […]
Nishant Malyan
By : Updated On: 25 Apr 2026 11:35:AM
Bathinda Video: ਬਠਿੰਡਾ ‘ਚ ਵਪਾਰੀ ਦਾ ਖੌਫਨਾਕ ਕਦਮ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, DSP ‘ਤੇ ਲਾਏ ਇਲਜ਼ਾਮ

Bathinda Businessman Death Video: ਬਠਿੰਡਾ ਵਿਖੇ ਇੱਕ ਵਪਾਰੀ ਵੱਲੋਂ ਪੁਲਿਸ ਅਧਿਕਾਰੀ, ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਵੱਲੋਂ ਪੈਸੇ ਲੈਣ ਦੇਣ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਜਿੱਥੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਉਥੇ ਹੀ ਇੱਕ ਨੋਟ ਵੀ ਲਿਖਿਆ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜਿੰਮੇਵਾਰ ਪੁਲਿਸ ਦੇ ਕੁਝ ਅਧਿਕਾਰੀ ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਨੂੰ ਦੱਸਿਆ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ D.L. ਐਂਡ ਕੰਪਨੀ ਦੇ ਮਾਲਿਕ ਸੋਨੂ ਬਾਂਸਲ ਵੱਲੋਂ ਅੱਜ ਕੁਝ ਪੁਲਿਸ ਅਧਿਕਾਰੀ (Bathinda Police) ਅਤੇ ਮੁਲਾਜ਼ਮਾਂ ਅਤੇ ਤਹਿਸੀਲ ਕੰਪਲੈਕਸ (Bathinda Court) ਦੇ ਕੁਝ ਮੁਲਾਜ਼ਮਾਂ ਤੋਂ ਤੰਗ ਆ ਕੇ ਜਹਰੀਲੀ ਵਸਤੂ ਨਿਗਲ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ, ਪਰਿਵਾਰਿਕ ਮੈਂਬਰਾਂ ਨੇ ਹੁਣ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਸਾਰੇ ਆਰੋਪੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਪੀੜਤਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਸਿਵਿਲ ਹਸਪਤਾਲ ਬਠਿੰਡਾ ਅੱਗੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿੰਨਾ ਸਮਾਂ ਸਾਰੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨਾ ਸਮਾਂ ਸੰਘਰਸ਼ ਜਾਰੀ ਰਹੇਗਾ ਤੇ ਨਾ ਹੀ ਉਹ ਲਾਸ਼ ਦਾ ਪੋਸਟਮਾਰਟਮ ਕਰਾਉਣਗੇ ਤੇ ਨਾ ਹੀ ਸੰਸਕਾਰ ਕਰਨਗੇ।

ਦੂਜੇ ਪਾਸੇ, ਪੁਲਿਸ ਅਧਿਕਾਰੀ ਡੀਐਸਪੀ ਸਿਟੀ-2 ਅਰੁਣ ਮੁੰਡਨ ਦਾ ਕਹਿਣਾ ਸੀ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਜਿਸ ਤਰ੍ਹਾਂ ਬਿਆਨ ਦਰਜ ਕਰਵਾਏ ਜਾਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News