Banner
Banner

ਨਸ਼ਿਆਂ ਖ਼ਿਲਾਫ਼ ਜੰਗ ਹੋਵੇਗੀ ਹੋਰ ਤੇਜ਼, SSP ਵਰੁਣ ਸ਼ਰਮਾ ਵੱਲੋਂ ਸੰਪਰਕ ਮੀਟਿੰਗ, ਪਬਲਿਕ-ਪੁਲਿਸ ਸਹਿਯੋਗ ‘ਤੇ ਜ਼ੋਰ

Patiala police anti-drug campaign; ਪਟਿਆਲਾ: IPS Varun Sharma, ਐਸਐਸਪੀ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੀ ਰਹਿਨੁਮਾਈ ਹੇਠ ਚਲ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਅਹਿਮ ਸੰਪਰਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਐਸਪੀ, ਡੀਐਸਪੀ, ਐਸ ਐਚ ਓ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ […]
Jaspreet Singh
By : Updated On: 26 Apr 2026 14:45:PM
ਨਸ਼ਿਆਂ ਖ਼ਿਲਾਫ਼ ਜੰਗ ਹੋਵੇਗੀ ਹੋਰ ਤੇਜ਼, SSP ਵਰੁਣ ਸ਼ਰਮਾ ਵੱਲੋਂ ਸੰਪਰਕ ਮੀਟਿੰਗ, ਪਬਲਿਕ-ਪੁਲਿਸ ਸਹਿਯੋਗ ‘ਤੇ ਜ਼ੋਰ

Patiala police anti-drug campaign; ਪਟਿਆਲਾ: IPS Varun Sharma, ਐਸਐਸਪੀ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੀ ਰਹਿਨੁਮਾਈ ਹੇਠ ਚਲ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਅਹਿਮ ਸੰਪਰਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਐਸਪੀ, ਡੀਐਸਪੀ, ਐਸ ਐਚ ਓ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਵਰਗਾਂ, ਵਪਾਰੀ ਵਰਗ, ਆਮ ਜਨਤਾ ਅਤੇ ਪੀਡੀਸੀ ਮੈਂਬਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਚੱਲ ਰਹੀ ਰਣਨੀਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜਿੱਥੇ ਕਿਤੇ ਕਮੀ ਜਾਂ ਸੁਧਾਰ ਦੀ ਲੋੜ ਹੈ, ਉਸ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐਸਐਸਪੀ ਨੇ ਕਿਹਾ ਕਿ ਪਟਿਆਲਾ ਪੁਲਿਸ ਪਹਿਲਾਂ ਹੀ ਇਸ ਮੁਹਿੰਮ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੀ ਹੈ ਅਤੇ ਪਿਛਲੇ ਇੱਕ ਸਾਲ ਦੌਰਾਨ 1600 ਤੋਂ ਵੱਧ ਐਫਆਈਆਰ ਦਰਜ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜਿਹੜੇ ਦੋਸ਼ੀ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਂਦੇ ਹਨ, ਉਨ੍ਹਾਂ ‘ਤੇ ਵੀ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ।

ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਜਦੋਂ ਪਬਲਿਕ ਅਤੇ ਪੁਲਿਸ ਇਕੱਠੇ ਹੋ ਕੇ ਕੰਮ ਕਰਦੇ ਹਨ ਤਾਂ ਕੋਈ ਵੀ ਚੁਣੌਤੀ ਮੁਸ਼ਕਲ ਨਹੀਂ ਰਹਿੰਦੀ। ਇਸ ਲਈ ਇਹ ਮੀਟਿੰਗਾਂ ਕਰਵਾਉਣ ਦਾ ਮਕਸਦ ਵੀ ਪਬਲਿਕ-ਪੁਲਿਸ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਵਧਾਉਣੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਟਿਆਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਮਿਲ ਕੇ ਡੀ-ਐਡੀਕਸ਼ਨ ਸੈਂਟਰਾਂ ਵਿੱਚ ਵੱਧ ਤੋਂ ਵੱਧ ਦਾਖਲੇ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ, ਤਾਂ ਜੋ ਨਸ਼ਿਆਂ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਮੁੜ ਸਮਾਜ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ।

ਪੁਲਿਸ ਅਧਿਕਾਰੀਆਂ ਨੇ ਉਮੀਦ ਜਤਾਈ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਜਨਤਾ ਦਾ ਸਹਿਯੋਗ ਹੋਰ ਵਧੇਗਾ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਤੇਜ਼ੀ ਮਿਲੇਗੀ।

Read Latest News and Breaking News at Daily Post TV, Browse for more News

Ad
Ad