Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਮਾਨਸਾ: ਨਹਿਰ ‘ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ, ਦੋਵਾਂ ਪਰਿਵਾਰ ਵਿੱਚ ਸੋਗ ਦਾ ਮਾਹੌਲ

Punjab News: ਮਾਨਸਾ ਦੇ ਕਸਬਾ ਭੀਖੀ ਵਿਖੇ ਨਹਿਰ ਵਿੱਚ ਨਹਾਉਦੇ ਸਮੇਂ 16 ਸਾਲਾਂ ਤੇ 15 ਸਾਲਾਂ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ, ਦੋਨੋਂ ਬੱਚੇ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤਮਾਨਸਾ ਦੇ ਕਸਬਾ ਭੀਖੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਨਸਾ: ਨਹਿਰ ‘ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ, ਦੋਵਾਂ ਪਰਿਵਾਰ ਵਿੱਚ ਸੋਗ ਦਾ ਮਾਹੌਲ

Punjab News: ਮਾਨਸਾ ਦੇ ਕਸਬਾ ਭੀਖੀ ਵਿਖੇ ਨਹਿਰ ਵਿੱਚ ਨਹਾਉਦੇ ਸਮੇਂ 16 ਸਾਲਾਂ ਤੇ 15 ਸਾਲਾਂ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ, ਦੋਨੋਂ ਬੱਚੇ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ।

ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ
ਮਾਨਸਾ ਦੇ ਕਸਬਾ ਭੀਖੀ ਵਿਖੇ ਗਰਮੀ ਦੇ ਦੌਰਾਨ ਨਹਿਰ ਵਿੱਚ ਨਹਾਉਦੇ ਸਮੇਂ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੰਬੀ ਜੱਦੋ-ਜਹਿਦ ਤੋਂ ਬਾਅਦ ਬੱਚਿਆਂ ਦੀਆਂ ਲਾਸ਼ਾਂ ਨੂੰ ਨਹਿਰ ਵਿੱਚੋਂ ਲੱਭਿਆ। ਜਿਸ ਤੋਂ ਤੋਂ ਬਾਅਦ ਉਨ੍ਹਾਂ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਦੇ ਵਿੱਚ ਰੱਖ ਦਿੱਤਾ ਗਿਆ ਹੈ। ਮ੍ਰਿਤਕ ਬੱਚੇ ਦੇ ਮਾਮਾ ਭਿੰਦਰ ਸਿੰਘ ਨੇ ਦੱਸਿਆ ਕਿ ਭੀਖੀ ਦੇ ਇਹ ਦੋਵੇਂ ਬੱਚੇ ਇੱਕ ਪ੍ਰਾਈਵੇਟ ਸਕੂਲ ਵਿੱਚ 10 ਜਮਾਤ ਵਿੱਚ ਪੜ੍ਹਦੇ ਸਨ। ਉਨ੍ਹਾਂ ਦੱਸਿਆ ਕਿ ਕਰੀਬ 10 ਵਜੇ ਦੋਵੇਂ ਗੁਰਿੰਦਰ ਅਤੇ ਉਸ ਦਾ ਦੋਸਤ ਨਹਿਰ ‘ਤੇ ਨਹਾਉਣ ਚਲੇ ਗਏ। ਜਿਥੇ ਉਨ੍ਹਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ।

ਲਾਸ਼ਾਂ ਨੂੰ ਹਸਪਤਾਲ ਦੀ ਮੌਰਚਰੀ ਵਿੱਚ ਰੱਖਿਆ- ਡਾਕਟਰ
ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ ਗੁਰਵਿੰਦਰ ਸਿੰਘ 16 ਸਾਲ ਪਿੰਡ ਢੈਪਈ ਤੇ ਸੁਖਪ੍ਰੀਤ ਸਿੰਘ 15 ਸਾਲ ਭੀਖੀ ਦੀਆਂ ਲਾਸ਼ਾਂ ਆਈਆਂ ਹਨ। ਜਿੰਨਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਹਸਪਤਾਲ ਦੀ ਮੌਰਚਰੀ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਪਾਣੀ ਵਿੱਚ ਡੁੱਬਣ ਤੋਂ ਬਚਣ ਬਾਰੇ ਜਾਣੋ
ਪਾਣੀ ਵਿੱਚ ਡੁੱਬਣ ਤੋਂ ਬਚਣ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ। ਸਭ ਤੋਂ ਪਹਿਲਾਂ ਤੈਰਨਾ ਸਿੱਖਣਾ ਚਾਹੀਦਾ ਹੈ, ਕਿਉਂਕਿ ਇਹ ਜਾਨ ਬਚਾਉਣ ਵਾਲੀ ਕਲਾ ਹੈ। ਜੇ ਤੈਰਨਾ ਨਹੀਂ ਆਉਂਦਾ ਤਾਂ ਡੂੰਘੇ ਪਾਣੀ ਤੋਂ ਦੂਰ ਰਹੋ। ਕਦੇ ਵੀ ਇਕਲਿਆਂ ਪਾਣੀ ਵਿੱਚ ਨਾ ਜਾਓ, ਹਮੇਸ਼ਾ ਕਿਸੇ ਦੇ ਨਾਲ ਰਹੋ। ਨਦੀ ਜਾਂ ਤਲਾਬ ਵਿੱਚ ਜਾਣ ਤੋਂ ਪਹਿਲਾਂ ਪਾਣੀ ਦੀ ਡੂੰਘਾਈ ਅਤੇ ਬਹਾਅ ਬਾਰੇ ਜਾਣਕਾਰੀ ਲਵੋ। ਬੋਟ ਜਾਂ ਝੀਲ ਵਿੱਚ ਜਾਣ ਸਮੇਂ ਲਾਈਫ ਜੈਕਟ ਪਹਿਨੋ। ਜੇ ਅਚਾਨਕ ਪਾਣੀ ਵਿੱਚ ਫਸ ਜਾਓ ਤਾਂ ਘਬਰਾਉ ਨਹੀਂ, ਸ਼ਾਂਤ ਰਹਿ ਕੇ ਤੈਰਣ ਜਾਂ ਪਾਣੀ ਉੱਤੇ ਟਿਕੇ ਰਹਿਣ ਦੀ ਕੋਸ਼ਿਸ਼ ਕਰੋ। ਬੱਚਿਆਂ ਉੱਤੇ ਖ਼ਾਸ ਧਿਆਨ ਰੱਖੋ।

Read Latest News and Breaking News at Daily Post TV, Browse for more News

Ad
Ad

Punjab District News