Banner
Banner

‘ਆਪ’ ਦੇ ਜੁਝਾਰੂ ਵਰਕਰ ਰਾਘਵ ਚੱਢਾ ਨੂੰ ਪੰਜਾਬ ਦੇ ਕਿਸੇ ਪਿੰਡ ਵਿੱਚ ਵੜਨ ਨਹੀਂ ਦੇਣਗੇ : ਐਡਵੋਕੇਟ ਲਖਬੀਰ ਸਿੰਘ ਰਾਏ

Punjab protest BJP AAP MPs; ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਈਡੀ ਦੇ ਡਰਾਵੇ ਤਹਿਤ ਦੇ ਕਿ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਹੋਏ ਮੈਂਬਰ ਪਾਰਲੀਮੈਂਟਾ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਏ ਜਾਣ ਦੇ ਰੋਸ ਵਜੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਰੋਹ ਵਿੱਚ ਆ ਕੇ ਸੱਤ […]
Jaspreet Singh
By : Updated On: 26 Apr 2026 18:25:PM
‘ਆਪ’ ਦੇ ਜੁਝਾਰੂ ਵਰਕਰ ਰਾਘਵ ਚੱਢਾ ਨੂੰ ਪੰਜਾਬ ਦੇ ਕਿਸੇ ਪਿੰਡ ਵਿੱਚ ਵੜਨ ਨਹੀਂ ਦੇਣਗੇ : ਐਡਵੋਕੇਟ ਲਖਬੀਰ ਸਿੰਘ ਰਾਏ

Punjab protest BJP AAP MPs; ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਈਡੀ ਦੇ ਡਰਾਵੇ ਤਹਿਤ ਦੇ ਕਿ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਹੋਏ ਮੈਂਬਰ ਪਾਰਲੀਮੈਂਟਾ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਏ ਜਾਣ ਦੇ ਰੋਸ ਵਜੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵੱਲੋਂ ਰੋਹ ਵਿੱਚ ਆ ਕੇ ਸੱਤ ਮੈਂਬਰ ਪਾਰਲੀਮੈਂਟਾਂ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਬੀਜੇਪੀ ਦੀ ਸਰਕਾਰ ਵੱਲੋਂ ਈਡੀ ਦੇ ਬਾਓ ਪਾ ਕੇ ਆਮ ਆਦਮੀ ਪਾਰਟੀ ਦੇ ਸਾਂਸਦਾਂ ਨੂੰ ਬੀਜੇਪੀ ਵਿੱਚ ਸ਼ਾਮਿਲ ਕਰਵਾ ਕੇ ਪੰਜਾਬ ਦੇ ਲੋਕਾਂ ਨਾਲ ਧੱਕਾ ਕੀਤਾ ਗਿਆ ਹੈ ਜਿਸ ਕਾਰਨ ਪੰਜਾਬ ਦੀ ਜਨਤਾ ਬੀਜੇਪੀ ਨੂੰ ਕਦੇ ਮਾਫ ਨਹੀਂ ਕਰੇਗੀ। ਉਹਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜੇਕਰ ਪੰਜਾਬੀਆਂ ਨਾਲ ਜਦੋਂ ਕੋਈ ਗਦਾਰੀ ਕਰਦਾ ਹੈ ਤਾਂ ਪੰਜਾਬੀ ਦੂਣ ਸਵਾਇਆ ਕਰਕੇ ਮੋੜਦੇ ਹਨ। ਵਿਧਾਇਕ ਐਡਵੋਕੇਟ ਰਾਏ ਨੇ ਰਾਘਵ ਚੱਢਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸੇ ਪਿੰਡ ਵਿੱਚ ਵੜ ਕੇ ਦਿਖਾਵੇ ਉਸ ਦਾ ਪੰਜਾਬ ਅੰਦਰ ਆਉਣ ਤੇ ਵਿਰੋਧ ਕੀਤਾ ਜਾਵੇਗਾ ।

ਐਡਵੋਕੇਟ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਨਾ ਤਾਂ ਪਹਿਲਾਂ ਪੰਜਾਬ ਵਿੱਚ ਕੋਈ ਆਧਾਰ ਸੀ ਤੇ ਨਾ ਹੀ ਹੁਣ ਕੋਈ ਆਧਾਰ ਹੈ ਤੇ ਨਾ ਹੀ ਭਵਿੱਖ ਵਿੱਚ ਆਪਣਾ ਆਧਾਰ ਬਣਾ ਸਕੇਗੀ।

ਐਡਬੋਕੇਟ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਵਿੱਚ ਜੇਕਰ ਇਨਾ ਦਮ ਹੈ ਤਾਂ ਉਹ ਪੰਜਾਬ ਦੇ ਵਿਧਾਇਕਾਂ ਨੂੰ ਖਰੀਦ ਕੇ ਦਿਖਾਉਣ ਕਿਉਂਕਿ ਸਾਰੇ ਵਿਧਾਇਕ ਆਮ ਘਰਾਂ ਵਿੱਚੋਂ ਚੁਣੇ ਹੋਏ ਹਨ ਤੇ ਉਹ ਇਹਨਾਂ ਦੇ ਕਿਸੇ ਵੀ ਲਾਲਚ ਵਿੱਚ ਨਹੀਂ ਆਉਣਗੇ।

Read Latest News and Breaking News at Daily Post TV, Browse for more News

Ad
Ad