Banner
Banner

Punjab Weather: ਗਰਮੀ ਤੋਂ ਮਿਲੀ ਰਾਹਤ; ਕਈ ਜ਼ਿਲਿਆਂ ‘ਚ ਪਿਆ ਮੀਂਹ

Punjab Weather News: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਅੱਜ ਤੜਕੇ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਬੱਦਲਵਾਈ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਜਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਪੈਣ ਦੇ ਨਾਲ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। […]
Amritpal Singh
By : Updated On: 28 Apr 2026 10:36:AM
Punjab Weather: ਗਰਮੀ ਤੋਂ ਮਿਲੀ ਰਾਹਤ; ਕਈ ਜ਼ਿਲਿਆਂ ‘ਚ ਪਿਆ ਮੀਂਹ

Punjab Weather News: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਅੱਜ ਤੜਕੇ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਬੱਦਲਵਾਈ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਜਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਪੈਣ ਦੇ ਨਾਲ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ ਵਿੱਚ ਸਵੇਰੇ 8:30 ਵਜੇ ਤੱਕ 8MM(ਐਮਐਮ) ਮੀਂਹ ਪਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 7.8 ਐਮਐਮ, ਲੁਧਿਆਣਾ ਵਿੱਚ 4.2 ਐਮਐਮ, ਮੁਹਾਲੀ ਵਿੱਚ 2 ਐਮਐਮ, ਨਵਾਂ ਸ਼ਹਿਰ, ਚੰਡੀਗੜ੍ਹ, ਅੰਮਿ੍ਤਸਰ, ਜਲੰਧਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਮੀਂਹ ਪਿਆ।

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 28 ਅਤੇ 29 ਨੂੰ ਹਲਕਾ ਤੇ ਦਰਮਿਆਨਾ ਮੀਂਹ ਅਤੇ 40-50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad