Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

‘ਸਰਕੇ ਚੁਨਰੀ ਤੇਰੀ’ ਵਿਵਾਦ: ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਕੇ ਸੰਜੇ ਦੱਤ ਨੇ ਮੰਗੀ ਮੁਆਫ਼ੀ; 50 ਆਦਿਵਾਸੀ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਕੀਤਾ ਐਲਾਨ

Sanjay Dutt NCW Hearing: ਫਿਲਮ ‘ਕੇਡੀ: ਦ ਡੇਵਿਲ’ (KD: The Devil) ਦੇ ਵਿਵਾਦਪੂਰਨ ਗੀਤ ‘ਸਰਕੇ ਚੁਨਰੀ ਤੇਰੀ’ ਕਾਰਨ ਸੰਜੇ ਦੱਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੇ ਬੋਲਾਂ ਕਾਰਨ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਸੰਜੇ ਦੱਤ ਨੂੰ ਤਲਬ ਕੀਤਾ ਸੀ। ਅਦਾਕਾਰ ਦਿੱਲੀ ਸਥਿਤ ਕਮਿਸ਼ਨ ਦੇ ਦਫ਼ਤਰ ਪਹੁੰਚੇ ਅਤੇ ਆਪਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਸਰਕੇ ਚੁਨਰੀ ਤੇਰੀ’ ਵਿਵਾਦ: ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਕੇ ਸੰਜੇ ਦੱਤ ਨੇ ਮੰਗੀ ਮੁਆਫ਼ੀ; 50 ਆਦਿਵਾਸੀ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਕੀਤਾ ਐਲਾਨ

Sanjay Dutt NCW Hearing: ਫਿਲਮ ‘ਕੇਡੀ: ਦ ਡੇਵਿਲ’ (KD: The Devil) ਦੇ ਵਿਵਾਦਪੂਰਨ ਗੀਤ ‘ਸਰਕੇ ਚੁਨਰੀ ਤੇਰੀ’ ਕਾਰਨ ਸੰਜੇ ਦੱਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੇ ਬੋਲਾਂ ਕਾਰਨ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਸੰਜੇ ਦੱਤ ਨੂੰ ਤਲਬ ਕੀਤਾ ਸੀ। ਅਦਾਕਾਰ ਦਿੱਲੀ ਸਥਿਤ ਕਮਿਸ਼ਨ ਦੇ ਦਫ਼ਤਰ ਪਹੁੰਚੇ ਅਤੇ ਆਪਣਾ ਪੱਖ ਪੇਸ਼ ਕੀਤਾ।

ਸੰਜੇ ਦੱਤ ਦੀ ਮੁਆਫ਼ੀ ਅਤੇ ਸਮਾਜਿਕ ਪਹਿਲ
ਸੁਣਵਾਈ ਦੌਰਾਨ ਸੰਜੇ ਦੱਤ ਨੇ ਗੀਤ ਦੇ ਇਤਰਾਜ਼ਯੋਗ ਬੋਲਾਂ ‘ਤੇ ਪਛਤਾਵਾ ਪ੍ਰਗਟ ਕਰਦਿਆਂ ਕਮਿਸ਼ਨ ਤੋਂ ਮੁਆਫ਼ੀ ਮੰਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਇੱਕ ਵੱਡਾ ਕਦਮ ਚੁੱਕਦਿਆਂ 50 ਆਦਿਵਾਸੀ ਬੱਚਿਆਂ ਦੀ ਸਿੱਖਿਆ ਦਾ ਸਾਰਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਕਲਾਕਾਰ ਇਹ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ ਕਿ ਉਹ ਗੀਤ ਦੇ ਅਰਥਾਂ ਤੋਂ ਜਾਣੂ ਨਹੀਂ ਸਨ।

ਨੋਰਾ ਫਤੇਹੀ ਨੂੰ ਆਖਰੀ ਮੌਕਾ
ਇਸੇ ਮਾਮਲੇ ਵਿੱਚ ਅਦਾਕਾਰਾ ਨੋਰਾ ਫਤੇਹੀ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਸੀ। ਨੋਰਾ ਵੱਲੋਂ ਉਨ੍ਹਾਂ ਦੇ ਵਕੀਲ ਪੇਸ਼ ਹੋਏ ਸਨ, ਜਿਸ ਨੂੰ ਕਮਿਸ਼ਨ ਨੇ ਸਿਰੇ ਤੋਂ ਨਕਾਰ ਦਿੱਤਾ। ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨੋਰਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਆਖਰੀ ਮੌਕਾ ਦਿੱਤਾ ਹੈ।

YouTube ਤੋਂ ਹਟਾਇਆ ਗਿਆ ਗੀਤ
ਵਧਦੇ ਵਿਵਾਦ ਅਤੇ ਮਹਿਲਾ ਕਮਿਸ਼ਨ ਦੇ ਸਖ਼ਤ ਰੁਖ਼ ਨੂੰ ਦੇਖਦੇ ਹੋਏ, ਨਿਰਮਾਤਾਵਾਂ ਨੇ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਹੈ। ਸ਼ੁਰੂਆਤ ਤੋਂ ਹੀ ਇਸ ਗੀਤ ਦੀ ਸਮੱਗਰੀ ਨੂੰ ਅਸ਼ਲੀਲ ਅਤੇ ਔਰਤ ਵਿਰੋਧੀ ਦੱਸ ਕੇ ਸੋਸ਼ਲ ਮੀਡੀਆ ‘ਤੇ ਭਾਰੀ ਆਲੋਚਨਾ ਕੀਤੀ ਜਾ ਰਹੀ ਸੀ।

Read Latest News and Breaking News at Daily Post TV, Browse for more News

Ad
Ad

Punjab District News