Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਐਨ.ਆਰ.ਆਈ ਦੇ ਘਰ ‘ਤੇ ਅਣਪਛਾਤਿਆਂ ਵਲੋਂ ਫਾਇਰਿੰਗ

Punjab News: ਜਗਰਾਉਂ ਦੇ ਨੇੜਲੇ ਪਿੰਡ ਰੂਮੀ ‘ਚ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਐਨ.ਆਰ.ਆਈ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਇਕਲ ‘ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਆ ਕੇ ਅਚਾਨਕ ਗੋਲੀਆਂ ਚਲਾ ਕੇ ਫਰਾਰ […]
Nishant Malyan
By : Updated On: 28 Apr 2026 16:50:PM
ਐਨ.ਆਰ.ਆਈ ਦੇ ਘਰ ‘ਤੇ ਅਣਪਛਾਤਿਆਂ ਵਲੋਂ ਫਾਇਰਿੰਗ
ਸੰਕੇਤਕ ਤਸਵੀਰ

Punjab News: ਜਗਰਾਉਂ ਦੇ ਨੇੜਲੇ ਪਿੰਡ ਰੂਮੀ ‘ਚ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਐਨ.ਆਰ.ਆਈ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਇਕਲ ‘ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਆ ਕੇ ਅਚਾਨਕ ਗੋਲੀਆਂ ਚਲਾ ਕੇ ਫਰਾਰ ਹੋ ਗਏ।

ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਨਿੰਦਰਜੀਤ ਸਿੰਘ ਸ਼ਨੀ ਦੇ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਘਟਨਾ ਤੜਕਸਾਰ ਸਾਰ 2 ਵਜੇ ਦੀ ਹੈ।ਉਨਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ ‘ਤੇ 6 ਫਾਇਰ ਕੀਤੇ ਗਏ ਹਨ, ਜਿੰਨ੍ਹਾਂ ਨੂੰ ਲੈ ਕੇ ਉਨਾਂ ਦੇ ਮਨ ‘ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਮੁਖੀ ਨਿਤਿਸ਼ ਚੌਧਰੀ ਏ.ਐਸ.ਆਈ. ਰਣਧੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।ਇਸ ਵਾਰਦਾਤ ਤੋਂ ਬਾਅਦ ਪਿੰਡ ਰੂਮੀ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News