Banner
Banner

Reliance ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾ ਦਾ ਰਾਸ਼ਨ ਸੜ ਕੇ ਹੋਇਆ ਸੁਆਹ

Mohali Fire News: ਮੋਹਾਲੀ ਦੇ ਬਨੂੜ ਨੇੜਲੇ ਪਿੰਡ ਖੇੜੀ ਵਿੱਚ ਸਥਿਤ ਇੱਕ ਰਿਲਾਇੰਸ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਹੀ ਸਮੇਂ ਵਿੱਚ ਇਸ ਨੇ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਅੰਦਰ ਪਿਆ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਕੋਲਾ ਹੋ ਗਿਆ। ਲੱਖਾਂ ਦਾ […]
Khushi
By : Updated On: 29 Apr 2026 09:50:AM
Reliance ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾ ਦਾ ਰਾਸ਼ਨ ਸੜ ਕੇ ਹੋਇਆ ਸੁਆਹ

Mohali Fire News: ਮੋਹਾਲੀ ਦੇ ਬਨੂੜ ਨੇੜਲੇ ਪਿੰਡ ਖੇੜੀ ਵਿੱਚ ਸਥਿਤ ਇੱਕ ਰਿਲਾਇੰਸ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਹੀ ਸਮੇਂ ਵਿੱਚ ਇਸ ਨੇ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਅੰਦਰ ਪਿਆ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਕੋਲਾ ਹੋ ਗਿਆ।

ਲੱਖਾਂ ਦਾ ਨੁਕਸਾਨ ਹੋਇਆ

ਮੁੱਢਲੀ ਜਾਣਕਾਰੀ ਅਨੁਸਾਰ, ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਕਰਿਆਨਾ, ਰਾਸ਼ਨ ਅਤੇ ਹੋਰ ਜ਼ਰੂਰੀ ਘਰੇਲੂ ਸਮਾਨ ਰੱਖਿਆ ਹੋਇਆ ਸੀ, ਜੋ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਦੂਰ-ਦੂਰ ਤੱਕ ਧੂੰਏਂ ਦਾ ਗੁਬਾਰ ਦੇਖਿਆ ਗਿਆ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਫੈਲ ਗਈ। ਅੱਗ ਨੇ ਗੋਦਾਮ ਦੇ ਬਾਹਰ ਖੜ੍ਹੀ ਇੱਕ ਗੱਡੀ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜੋ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਫਾਇਰ ਬ੍ਰਿਗੇਡ ਵੱਲੋਂ ਰਾਹਤ ਕਾਰਜ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਮੋਹਾਲੀ ਅਤੇ ਨੇੜਲੇ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਕਰਮੀ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਚੁੱਕੇ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਅੱਗ ਲਗਣ ਦਾ ਸ਼ਾਰਚ ਸਰਕਟ ਹੋ ਸਕਦਾ ਕਾਰਨ

ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਇਸ ਦਾ ਕਾਰਨ ਹੋ ਸਕਦਾ ਹੈ। ਰਾਹਤ ਕਾਰਜ ਅਜੇ ਵੀ ਜਾਰੀ ਹਨ।

Read Latest News and Breaking News at Daily Post TV, Browse for more News

Ad
Ad